ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਨਵਾਂਸ਼ਹਿਰ ਦੇ ਢੋਲੀ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ

ਨਵਾਂਸ਼ਹਿਰ ਦੇ ਢੋਲੀ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ


ਨਵਾਂਸ਼ਹਿਰ ਦੇ ਢੋਲੀ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ


ਕਿਸਮਤ ਦੇ ਦਰਵਾਜ਼ੇ ਜਦੋਂ ਖੁੱਲ੍ਹਦੇ ਹਨ ਤਾਂ ਪਤਾ ਨਹੀਂ ਲੱਗਦਾ ਅਤੇ ਜਦੋਂ ਰੱਬ ਦਿੰਦਾ ਹੈ ਤਾਂ ਛੱਪਰ ਪਾੜ ਕੇ ਦਿੰਦਾ ਹੈ। ਇਸੇ ਤਰ੍ਹਾਂ ਹੀ ਹੋਇਆ ਨਵਾਂਸ਼ਹਿਰ ਦੇ ਬਲਾਕ ਔੜ ਦੇ ਪਿੰਡ ਉੜਾਪੜ ਦੇ ਰਹਿਣ ਵਾਲੇ ਗੁਰਚਰਨ ਸਿੰਘ ਨਾਲ। ਉਸਦੀ ਕਿਸਮਤ ਉਸ ਸਮੇਂ ਜਾਗੀ, ਜਦੋਂ ਉਸ ਨੇ ਆਪਣੇ ਬੇਟੇ ਮਾਨ ਸਿੰਘ ਦੇ ਨਾਂ ਉਤੇ ਲੁਧਿਆਣੇ ਵਿਚ ਲਾਟਰੀ ਪਾਈ ਅਤੇ ਉਸ ਲਾਟਰੀ ਦਾ ਡੇਢ ਕਰੋੜ ਦਾ ਇਨਾਮ ਨਿਕਲਿਆ। ਇਨਾਮ ਨਿਕਲਣ ਦਾ ਪਤਾ ਲੱਗਦਿਆਂ ਹੀ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਪਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਗੁਰਚਰਨ ਸਿੰਘ ਭਗਵਤੀ ਜਾਗਰਣਾਂ ਉਤੇ ਢੋਲ ਵਜਾਉਣ ਦਾ ਕੰਮ ਕਰਦਾ ਹੈ ਅਤੇ ਉਹ ਲਗਾਤਾਰ 40 ਸਾਲ ਤੋਂ ਲਾਟਰੀਆਂ ਪਾ ਰਿਹਾ ਸੀ। ਉਸ ਨੂੰ ਲਾਟਰੀ ਨਿਕਲਣ ਉਤੇ ਪਰਿਵਾਰਿਕ ਮੈਂਬਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਸ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਆਪਣੇ ਪੁੱਤਰ ਦੇ ਨਾਂ ਉਤੇ ਲਾਟਰੀ ਪਾਈ ਗਈ ਸੀ, ਜਿਸ ਨੇ ਉਨ੍ਹਾਂ ਦੀ ਕਿਸਮਤ ਬਦਲ ਦਿੱਤੀ।

Lottry Win


Popular Posts
Just Now