ਸ੍ਰੀ ਅਕਾਲ ਤਖ਼ਤ ਸਾਹਿਬ "/>
ਸ੍ਰੀ ਅਕਾਲ ਤਖ਼ਤ ਸਾਹਿਬ ">
ਸ੍ਰੀ ਅਕਾਲ ਤਖ਼ਤ ਸਾਹਿਬ " />
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਅਤੇ ਅਣਅਧਿਕਾਰਤ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ    ਲੁਧਿਆਣਾ ਵਿੱਚ ਤੂੜੀ ਨਾਲ ਭਰਿਆ ਟ੍ਰਾਲਾ ਪਲਟਿਆ    ਲੁਧਿਆਣਾ ਸੜਕ ਹਾਦਸੇ ਵਿੱਚ ਮੰਤਰੀ ਦੇ ਤਿੰਨ ਕਰੀਬੀਆਂ ਦੀ ਮੌਤ    ਜਲੰਧਰ ਬਾਈਪਾਸ ਸਥਿਤ ਗ੍ਰੀਨ ਲੈਂਡ ਸਕੂਲ ਦੇ ਬਾਹਰ ਅੱਜ ਉਸ ਵੇਲੇ ਭਾਰੀ ਹੰਗਾਮਾ    ਸੀ ਟੀ ਯੂਨੀਵਰਸਿਟੀ ਵਿਖੇ ਪੰਜਾਬੀ ਸੱਭਿਆਚਾਰ ਤੇ ਪਰੰਪਰਾਵਾਂ ਦੀ ਰੰਗੀਨ ਝਲਕ ਨਾਲ ਤੀਆਂ-2026 ਦਾ ਜਸ਼ਨ    ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ   

ਸੁਖਬੀਰ ਸਿੰਘ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਕੇ ਸਾਬਤ ਕਰਨ- ਗਿਆਨੀ ਰਘਬੀਰ ਸਿੰਘ

Raghbir-Singh-Challenges-Sukhbir


ਸੁਖਬੀਰ ਸਿੰਘ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਕੇ ਸਾਬਤ ਕਰਨ- ਗਿਆਨੀ ਰਘਬੀਰ ਸਿੰਘ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਤਾਜ਼ਾ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ 2 ਦਸੰਬਰ 2024 ਨੂੰ ਸੁਣਾਈ ਗਈ ਧਾਰਮਿਕ ਤਨਖ਼ਾਹ (ਸੇਵਾ) ਨੂੰ ਇਕ 'ਸਾਜ਼ਿਸ਼' ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਿਆਦਾਵਾਂ ਅਤੇ ਪੰਥਕ ਪਰੰਪਰਾਵਾਂ ਦੀ ਘੋਰ ਉਲੰਘਣਾ ਹੈ।

ਸਾਬਕਾ ਜਥੇਦਾਰ ਨੇ ਸਪੱਸ਼ਟ ਕੀਤਾ ਕਿ 2 ਦਸੰਬਰ ਦਾ ਫ਼ੈਸਲਾ ਕਿਸੇ ਨਿੱਜੀ ਰੰਜਿਸ਼ ਤਹਿਤ ਨਹੀਂ, ਸਗੋਂ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸੰਗਤ ਦੀ ਕਚਹਿਰੀ ਵਿਚ ਖੁਦ ਕਬੂਲ ਕੀਤੇ ਗਏ ਗੁਨਾਹਾਂ ਦੇ ਅਧਾਰ 'ਤੇ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਸਾਰੀ ਲੀਡਰਸ਼ਿਪ ਨੇ ਮਾਈਕ ਫੜ੍ਹ ਕੇ ਸੰਗਤ ਦੇ ਸਾਹਮਣੇ ਆਪਣੀਆਂ ਭੁੱਲਾਂ ਮੰਨੀਆਂ ਸਨ ਅਤੇ ਲੱਗੀ ਹੋਈ ਸੇਵਾ ਵੀ ਨਿਭਾਈ ਸੀ। ਪਰ ਹੁਣ ਸੇਵਾ ਪੂਰੀ ਹੋਣ ਤੋਂ ਬਾਅਦ ਆਪਣੇ ਬਿਆਨਾਂ ਤੋਂ ਮੁੱਕਰ ਜਾਣਾ ਅਤੇ ਇਸ ਨੂੰ ਸਾਜ਼ਿਸ਼ ਦੱਸਣਾ ਮੰਦਭਾਗਾ ਹੈ।

ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕੋਈ ਵੀ ਦਿਨ ਮੁਕਰਰ ਕਰ ਲੈਣ ਅਤੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ। ਉੱਥੇ ਗੁਰੂ ਸਾਹਿਬ ਦੇ ਪ੍ਰਕਾਸ਼ ਅਤੇ ਪੰਜ ਸਿੰਘ ਸਾਹਿਬਾਨ ਦੀ ਹਜ਼ੂਰੀ ਵਿਚ ਉਹ ਇਹ ਸਾਬਤ ਕਰਨ ਕਿ ਇਹ ਫ਼ੈਸਲਾ ਕਿਸੇ ਸਾਜ਼ਿਸ਼ ਦਾ ਹਿੱਸਾ ਸੀ। ਸਾਬਕਾ ਜਥੇਦਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਜੇਕਰ ਇਹ ਸਾਜ਼ਿਸ਼ ਸਾਬਤ ਹੁੰਦੀ ਹੈ, ਤਾਂ ਪੰਥ ਜੋ ਵੀ ਸਜ਼ਾ ਉਨ੍ਹਾਂ (ਸਿੰਘ ਸਾਹਿਬਾਨ) ਨੂੰ ਲਗਾਏਗਾ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।ਉਨ੍ਹਾਂ ਅਖੀਰ ਵਿਚ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ ਅਤੇ ਇਸ 'ਤੇ ਉਂਗਲ ਉਠਾਉਣਾ ਸਿੱਖੀ ਸਿਧਾਂਤਾਂ ਦੇ ਵਿਰੁੱਧ ਹੈ।


Powered by Froala Editor

Raghbir Singh Challenges Sukhbir Badal


Popular Posts
Just Now