ਜਲੰਧਰ ਵਿੱਚ ਨੌਜਵਾਨ ਨੇ ਉਠਾਇਆ ਖ਼ੌਫ਼ਨਾਕ ਕਦਮ, CIA ਸਟਾਫ਼ ਦੇ ਸਬ-ਇੰਸਪੈਕਟਰ 'ਤੇ ਲੱਗੇ ਗੰਭੀਰ ਦੋਸ਼ ਰੇਲ ਯਾਤਰੀਆਂ ਲਈ ਜ਼ਰੂਰੀ ਖ਼ਬਰ, ਸ਼ਾਨ-ਏ-ਪੰਜਾਬ ਸਮੇਤ 14 ਟ੍ਰੇਨਾਂ ਦੇ ਸਟਾਪੇਜ ਵਿੱਚ ਵੱਡਾ ਬਦਲਾਅ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਬਾਲ-ਬਾਲ ਬਚੇ 164 ਪੈਸੰਜਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਜਲੰਧਰ ਮੇਅਰ ਵਿਨੀਤ ਧੀਰ ਨੇ ਕੀਤਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-08-2026 ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ਅਡੰਬਰ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ ਪੰਜਾਬ ਵਿੱਚ BJP ਇਕੱਲੀ ਚੋਣ ਮੈਦਾਨ ਵਿੱਚ ਉਤਰੇਗੀ? ਲੁਧਿਆਣਾ ਦੇ ਨਾਮੀ ਡਾਕਟਰ ਖ਼ਿਲਾਫ਼ ਮਾਮਲਾ ਦਰਜ, ਐਂਬੂਲੈਂਸ ਨੂੰ ਜਬਰਨ ਰੋਕ ਕੇ ਮਰੀਜ਼ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦਾ ਦੋਸ਼ ਚੰਡੀਗੜ੍ਹ ਵਿੱਚ ਵੱਡੀ ਸਾਜ਼ਿਸ਼ ਨਾਕਾਮ, IED ਸਮੇਤ 3 ਮੁਲਜ਼ਮ ਗ੍ਰਿਫਤਾਰ

11 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਵੇਗਾ ਸੰਤ ਰਾਮਪਾਲ, ਦੇਸ਼ਧ੍ਰੋਹ ਦੇ ਮਾਮਲੇ ‘ਚ ਹਾਈਕੋਰਟ ਨੇ ਦਿੱਤੀ ਜ਼ਮਾਨਤ

-sant-rampal-will


11 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਵੇਗਾ ਸੰਤ ਰਾਮਪਾਲ, ਦੇਸ਼ਧ੍ਰੋਹ ਦੇ ਮਾਮਲੇ ‘ਚ ਹਾਈਕੋਰਟ ਨੇ ਦਿੱਤੀ ਜ਼ਮਾਨਤ

ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੇਸ਼ਧ੍ਰੋਹ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮਪਾਲ ਨੂੰ ਜ਼ਮਾਨਤ ਮਿਲ ਗਈ ਹੈ। ਇਸ ਕੇਸ ਵਿਚ ਰਾਮਪਾਲ 11 ਸਾਲ 4 ਮਹੀਨੇ ਤੇ 20 ਦਿਨ ਤੋਂ ਹਿਸਾਰ ਜੇਲ੍ਹ ਵਿਚ ਬੰਦ ਹੈ। ਉਹ ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਹੈ।

ਹਿਸਾਰ ਸੈਂਟਰਲ ਜੇਲ੍ਹ-2 ਦੇ ਸੁਪਰਡੈਂਟ ਉਮੇਸ਼ ਕੁਮਾਰ ਨੇ ਦੱਸਿਆ ਕਿ ਹਾਈਕੋਰਟ ਦੇ ਜ਼ਮਾਨਤ ਆਰਡਰ ਸਬੰਧਤ ਕੋਰਟ ਵਿਚ ਜਾਣਗੇ। ਉਸ ਦੇ ਬਾਅਦ ਉਥੇ ਬਾਂਡ ਭਰੇ ਜਾਣਗੇ। ਫਿਰ ਆਰਡਰ ਜੇਲ੍ਹ ਆਉਣਗੇ ਤੇ ਫਿਰ ਰਾਮਪਾਲ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ।


ਸੰਤ ਰਾਮਪਾਲ ਨੂੰ 19 ਨਵੰਬਰ 2014 ਨੂੰ ਹਿਸਾਰ ਜਿਲ੍ਹੇ ਦੇ ਬਰਵਾਲਾ ਸਥਿਤ ਸਤਲੋਕ ਆਸ਼ਰਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਨੇ ਉਸ ਨੂੰ ਕੋਰਟ ਦੀ ਉਲੰਘਣ ਦਾ ਇਕ ਮਾਮਲੇ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਉਹ ਪੇਸ਼ ਨਹੀਂ ਹੋਇਆ। ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਪਹੁੰਚੀ ਤਾਂ ਸਮਰਥਕਾਂ ਦੀ ਝੜਪ ਹੋ ਗਈ। ਇਸ ਟਕਰਾਅ ਵਿਚ 5 ਮਹਿਲਾਵਾਂ ਤੇ ਡੇਢ ਸਾਲ ਦੇ ਬੱਚੇ ਦੀ ਮੌਤ ਹੋਈ ਸੀ। ਇਸੇ ਮਾਮਲੇ ਵਿਚ ਰਾਮਪਾਲ ‘ਤੇ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਸੀ।

sant rampal will


Popular Posts
Just Now