ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ, 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾਂ ਦਾ ਮੁਆਇਨਾ ਕਰਵਾ ਲਵੇ, ਦੇਖਦੇ ਹਾਂ ਕੌਣ ਚੰਗਾ ਹੈ?- ਕੇਜਰੀਵਾਲ ਜਲੰਧਰ ਵਿੱਚ ਨੌਜਵਾਨ ਨੇ ਉਠਾਇਆ ਖ਼ੌਫ਼ਨਾਕ ਕਦਮ, CIA ਸਟਾਫ਼ ਦੇ ਸਬ-ਇੰਸਪੈਕਟਰ 'ਤੇ ਲੱਗੇ ਗੰਭੀਰ ਦੋਸ਼ ਰੇਲ ਯਾਤਰੀਆਂ ਲਈ ਜ਼ਰੂਰੀ ਖ਼ਬਰ, ਸ਼ਾਨ-ਏ-ਪੰਜਾਬ ਸਮੇਤ 14 ਟ੍ਰੇਨਾਂ ਦੇ ਸਟਾਪੇਜ ਵਿੱਚ ਵੱਡਾ ਬਦਲਾਅ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਬਾਲ-ਬਾਲ ਬਚੇ 164 ਪੈਸੰਜਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਜਲੰਧਰ ਮੇਅਰ ਵਿਨੀਤ ਧੀਰ ਨੇ ਕੀਤਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-08-2026 ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ਅਡੰਬਰ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਅਮਰੀਕਾ-ਈਰਾਨ ਵਿਚਕਾਰ ਟੁੱਟਿਆ ਸੀਜ਼ਫਾਇਰ, ਇਜ਼ਰਾਇਲ ਵੱਲੋਂ ਲਿਬਨਾਨ ‘ਚ ਹਮਲੇ ਮਗਰੋਂ ਈਰਾਨ ਨੇ ਬੰਦ ਕੀਤਾ ਹੋਰਮੁਜ਼

America-Israel-Iran-War-


ਅਮਰੀਕਾ-ਈਰਾਨ ਵਿਚਕਾਰ ਟੁੱਟਿਆ ਸੀਜ਼ਫਾਇਰ, ਇਜ਼ਰਾਇਲ ਵੱਲੋਂ ਲਿਬਨਾਨ ‘ਚ ਹਮਲੇ ਮਗਰੋਂ ਈਰਾਨ ਨੇ ਬੰਦ ਕੀਤਾ ਹੋਰਮੁਜ਼



 
ਅਮਰੀਕਾ ਤੇ ਈਰਾਨ ਵਿਚਕਾਰ ਹੋਇਆ ਸੀਜ਼ਫਾਇਰ ਟੁੱਟ ਗਿਆ ਹੈ। ਸੀਜ਼ਫਾਇਰ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ। ਇਰਾਨ ਨੇ ਲਿਬਨਾਨ ’ਤੇ ਇਜ਼ਰਾਈਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਹੋਰਮੁਜ਼ ਜਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਰਾਨ ਨੇ ਇਹ ਕਦਮ ਇਜ਼ਰਾਈਲੀ ਫੌਜੀ ਕਾਰਵਾਈਆਂ ਦਾ ਜਵਾਬ ਦੇਣ ਅਤੇ ਖੇਤਰੀ ਦਬਾਅ ਬਣਾਉਣ ਲਈ ਚੁੱਕਿਆ ਹੈ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਕਿਹਾ ਕਿ ਅਮਰੀਕਾ ਨੂੰ ਤੈਅ ਕਰਨਾ ਹੋਵੇਗਾ ਕਿ ਉਹ ਸੀਜ਼ਫਾਇਰ ਲਾਗੂ ਕਰਦਾ ਹੈ ਜਾਂ ਇਜ਼ਰਾਈਲ ਜ਼ਰੀਏ ਜੰਗ ਜਾਰੀ ਰੱਖਦਾ ਹੈ ਕਿਉਂਕਿ ਦੋਵੇਂ ਇਕੱਠੇ ਨਹੀਂ ਚੱਲ ਸਕਦੇ।

ਦੱਸ ਦੇਈਏ ਕਿ ਸਮੁੰਦਰੀ ਰਸਤੇ ਦੇ ਬੰਦ ਹੋਣ ਨਾਲ ਦੁਨੀਆ ਭਰ ਦੇ ਤੇਲ ਸਪਲਾਈ ਅਤੇ ਸਮੁੰਦਰੀ ਵਪਾਰ ’ਤੇ ਬਹੁਤ ਗੰਭੀਰ ਅਸਰ ਪੈਣ ਦੀ ਸੰਭਾਵਨਾ ਹੈ ਕਿਉਂਕਿ ਦੁਨੀਆ ਦੇ ਤੇਲ ਵਪਾਰ ਦਾ ਇੱਕ ਬਹੁਤ ਵੱਡਾ ਹਿੱਸਾ ਇਸੇ ਰਸਤੇ ਰਾਹੀਂ ਗੁਜ਼ਰਦਾ ਹੈ। ਨਾਲ ਹੀ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਹ ਵੀ ਬਿਆਨ ਦਿੱਤਾ ਹੈ ਕਿ ਇਰਾਨ ਨਾਲ ਹੋਏ ਦੋ ਹਫ਼ਤਿਆਂ ਦੇ ਜੰਗਬੰਦੀ ਸਮਝੌਤੇ ਵਿੱਚ ਲਿਬਨਾਨ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਟਰੰਪ ਦੇ ਇਸ ਬਿਆਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਰਾਨ ਨਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲਿਬਨਾਨ ਵਿੱਚ ਹਾਲਾਤ ਹਾਲੇ ਵੀ ਤਣਾਅਪੂਰਨ ਬਣੇ ਰਹਿਣਗੇ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂਟਰੰਪ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜਾ ਵੀ ਦੇਸ਼ ਇਰਾਨ ਨੂੰ ਹਥਿਆਰਾਂ ਦੀ ਸਪਲਾਈ ਕਰੇਗਾ, ਅਮਰੀਕਾ ਉਸ ‘ਤੇ ਤੁਰੰਤ ਪ੍ਰਭਾਵ ਨਾਲ 50 ਫੀਸਦੀ ਟੈਰਿਫ ਲਗਾ ਦੇਵੇਗਾ। ਟਰੰਪ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਿਆਇਤ ਜਾਂ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਇਰਾਨ ਦੀ ਫੌਜੀ ਤਾਕਤ ਨੂੰ ਰੋਕਣ ਲਈ ਉਨ੍ਹਾਂ ਦੇ ਸਹਿਯੋਗੀਆਂ ‘ਤੇ ਆਰਥਿਕ ਦਬਾਅ ਬਣਾਉਣਾ ਬਹੁਤ ਜ਼ਰੂਰੀ ਹੈ।


America Israel Iran War


Popular Posts
Just Now