ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PSEB 8ਵੀਂ ਜਮਾਤ ਦਾ ਨਤੀਜਾ ਐਲਾਨਿਆ! 96.51% ਵਿਦਿਆਰਥੀ ਹੋਏ ਪਾਸ

-pseb-8th-class-result-declared


PSEB 8ਵੀਂ ਜਮਾਤ ਦਾ ਨਤੀਜਾ ਐਲਾਨਿਆ! 96.51% ਵਿਦਿਆਰਥੀ ਹੋਏ ਪਾਸ


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਸਾਲਾਨਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਸਾਲ ਕੁੱਲ ਨਤੀਜਾ 96.51 ਫੀਸਦੀ ਰਿਹਾ ਹੈ। ਪ੍ਰੀਖਿਆ ਵਿੱਚ 10,422 ਸਕੂਲਾਂ ਦੇ ਕੁੱਲ 2,62,966 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 2,53,789 ਵਿਦਿਆਰਥੀ ਸਫ਼ਲ ਹੋਏ ਹਨ।

ਮੈਰਿਟ ਸੂਚੀ ਵਿੱਚ ਕੁੜੀਆਂ ਦਾ ਦਬਦਬਾ

ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ (ਜੈਤੋ) ਦੀ ਵਿਦਿਆਰਥਣ ਤਮੰਨਾ ਨੇ 600 ਵਿੱਚੋਂ 600 ਅੰਕ (100%) ਹਾਸਲ ਕਰਕੇ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਗਰੂਰ ਦੇ ਸਰਕਾਰੀ ਮਿਡਲ ਸਕੂਲ (ਅਰਕਵਾਸ) ਦੀ ਜਪਨੀਤ ਕੌਰ ਨੇ 598 ਅੰਕਾਂ (99.67%) ਨਾਲ ਦੂਜਾ ਅਤੇ ਫ਼ਰੀਦਕੋਟ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ (ਕੋਟ ਸੁਖੀਆ) ਦੀ ਜਸ਼ਨਦੀਪ ਕੌਰ ਨੇ ਵੀ 598 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਬੋਰਡ ਨਿਯਮਾਂ ਮੁਤਾਬਕ, ਅੰਕ ਬਰਾਬਰ ਹੋਣ ’ਤੇ ਘੱਟ ਉਮਰ ਵਾਲੇ ਵਿਦਿਆਰਥੀ ਨੂੰ ਮੈਰਿਟ ਵਿੱਚ ਉੱਚਾ ਸਥਾਨ ਦਿੱਤਾ ਗਿਆ ਹੈ।

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਪ੍ਰੀਖਿਆਵਾਂ ਬਹੁਤ ਹੀ ਪਾਰਦਰਸ਼ੀ ਅਤੇ ਸਖ਼ਤੀ ਨਾਲ ਕਰਵਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਦੇਖ ਸਕਦੇ ਹਨ। ਜਿਹੜੇ ਵਿਦਿਆਰਥੀ ਫੇਲ੍ਹ ਹੋਏ ਹਨ, ਉਨ੍ਹਾਂ ਲਈ ਸਪਲੀਮੈਂਟਰੀ ਪ੍ਰੀਖਿਆਵਾਂ ਜੂਨ 2026 ਵਿੱਚ ਕਰਵਾਈਆਂ ਜਾਣਗੀਆਂ।

pseb 8th class result declared


Popular Posts
Just Now