ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕਾਂਗਰਸ ਨੇ ਬੇਅਦਬੀ ਕਾਨੂੰਨ ’ਚ ਸੋਧ ਦਾ ਕੀਤਾ ਸਵਾਗਤ! ਪਰ ‘ਆਪ’ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ

ਕਾਂਗਰਸ ਨੇ ਬੇਅਦਬੀ ਕਾਨੂੰਨ ’ਚ ਸੋਧ ਦਾ ਕੀਤਾ ਸਵਾਗਤ! ਪਰ ‘ਆਪ’ ਸਰਕਾਰ


ਕਾਂਗਰਸ ਨੇ ਬੇਅਦਬੀ ਕਾਨੂੰਨ ’ਚ ਸੋਧ ਦਾ ਕੀਤਾ ਸਵਾਗਤ! ਪਰ ‘ਆਪ’ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੇਅਦਬੀ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੀਤੀ ਗਈ ਸੋਧ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ’ਤੇ ਸ਼ੱਕ ਜ਼ਾਹਰ ਕਰਦਿਆਂ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਇੱਕ ਨਿਸ਼ਚਿਤ ਸਮਾਂ ਸੀਮਾ (Deadline) ਤੈਅ ਕਰਨ ਦੀ ਮੰਗ ਕੀਤੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਬੇਅਦਬੀ ਕਾਨੂੰਨ ਵਿੱਚ ਸੋਧਾਂ ਪਾਸ ਹੋਣ ਬਾਰੇ ਕੋਈ ਸ਼ੱਕ ਨਹੀਂ ਸੀ, ਕਿਉਂਕਿ ਹਰ ਕੋਈ ਚਾਹੁੰਦਾ ਹੈ ਕਿ ਅਜਿਹੇ ਗੁਨਾਹਗਾਰਾਂ ਨੂੰ ਸਖ਼ਤ ਸਜ਼ਾ ਮਿਲੇ। ਪਰ ਉਨ੍ਹਾਂ ਸਵਾਲ ਉਠਾਇਆ ਕਿ ਸਮੇਂ-ਸਮੇਂ ’ਤੇ ਕਾਨੂੰਨ ਪਾਸ ਕਰਨ ਜਾਂ ਸੋਧਾਂ ਕਰਨ ਦਾ ਉਦੋਂ ਤੱਕ ਕੋਈ ਫਾਇਦਾ ਨਹੀਂ, ਜਦੋਂ ਤੱਕ ਸਰਕਾਰ ਦੀ ਨੀਅਤ ਸਾਫ਼ ਨਾ ਹੋਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੁਹਿਰਦਤਾ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਚੋਣ ਵਾਅਦਿਆਂ ’ਤੇ ਘੇਰੀ ਸਰਕਾਰ

ਕਾਂਗਰਸ ਪ੍ਰਧਾਨ ਨੇ ਚੇਤਾ ਕਰਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਉਹ ਬਿਨਾਂ ਦੇਰੀ ਦੋਸ਼ੀਆਂ ਨੂੰ ਸਜ਼ਾ ਦੇਣਗੇ। ਉਨ੍ਹਾਂ ਕਿਹਾ ਕਿ ਸਥਿਤੀ ਅੱਜ ਵੀ ਉੱਥੇ ਹੀ ਖੜ੍ਹੀ ਹੈ। ਸਰਕਾਰ ਕੋਲ ਪਹਿਲਾਂ ਵੀ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕਾਫ਼ੀ ਕਾਨੂੰਨੀ ਸ਼ਕਤੀਆਂ ਸਨ, ਪਰ ਨੀਅਤ ਦੀ ਕਮੀ ਕਾਰਨ ਇਨਸਾਫ਼ ਨਹੀਂ ਮਿਲਿਆ।

ਰਾਜਾ ਵੜਿੰਗ ਨੇ ਕਿਹਾ ਕਿ ਹੁਣ ਜਦੋਂ ਸਰਕਾਰ ਨੇ ਆਪਣੇ ਆਪ ਨੂੰ ਵਧੇਰੇ ਸਖ਼ਤ ਕਾਨੂੰਨ ਨਾਲ ਲੈਸ ਕਰ ਲਿਆ ਹੈ, ਤਾਂ ਕੀ ਉਹ ਦੱਸ ਸਕਦੇ ਹਨ ਕਿ ਇਨਸਾਫ਼ ਕਦੋਂ ਹੋਵੇਗਾ? ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇੱਕ ‘ਡੈੱਡਲਾਈਨ’ ਤੈਅ ਕਰੇ, ਤਾਂ ਹੀ ਲੋਕਾਂ ਨੂੰ ਭਰੋਸਾ ਹੋਵੇਗਾ ਕਿ ਇਹ ਸਿਰਫ਼ ‘ਸਿਆਸੀ ਡਰਾਮੇਬਾਜ਼ੀ’ ਨਹੀਂ ਹੈ

Raja warring demands deadline


Popular Posts
Just Now