ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਮੰਡੀਆਂ ’ਚ ਕਣਕ ਦੀ ਬੇਕਦਰੀ ਖ਼ਿਲਾਫ਼ ਕਿਸਾਨਾਂ ਦਾ ਹੱਲਾ-ਬੋਲ! 17 ਅਪ੍ਰੈਲ ਨੂੰ ਪੂਰੇ ਪੰਜਾਬ ’ਚ ਰੁਕਣਗੀਆਂ ਰੇਲਾਂ

ਮੰਡੀਆਂ ’ਚ ਕਣਕ ਦੀ ਬੇਕਦਰੀ ਖ਼ਿਲਾਫ਼ ਕਿਸਾਨਾਂ ਦਾ ਹੱਲਾ-ਬੋਲ! 17 ਅਪ੍ਰ


ਮੰਡੀਆਂ ’ਚ ਕਣਕ ਦੀ ਬੇਕਦਰੀ ਖ਼ਿਲਾਫ਼ ਕਿਸਾਨਾਂ ਦਾ ਹੱਲਾ-ਬੋਲ! 17 ਅਪ੍ਰੈਲ ਨੂੰ ਪੂਰੇ ਪੰਜਾਬ ’ਚ ਰੁਕਣਗੀਆਂ ਰੇਲਾਂ



ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਅਤੇ ਮੰਡੀਆਂ ਵਿੱਚ ਖ਼ਰੀਦ ਸ਼ੁਰੂ ਨਾ ਹੋਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ (SKM), ਕਿਸਾਨ ਮਜ਼ਦੂਰ ਮੋਰਚਾ ਅਤੇ ਆਜ਼ਾਦ ਕਿਸਾਨ ਮੋਰਚਾ ਨਾਲ ਸਬੰਧਤ ਦਰਜਨਾਂ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਖ਼ਰੀਦ ਸ਼ੁਰੂ ਨਾ ਕੀਤੀ ਤਾਂ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੂਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਖਰੀਦ ਨਿਯਮਾਂ ਵਿੱਚ ਢਿੱਲ ਦੀ ਮੰਗ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਦੀ ਗੁਣਵੱਤਾ ’ਤੇ ਅਸਰ ਪਿਆ ਹੈ, ਪਰ ਕੇਂਦਰ ਅਤੇ ਪੰਜਾਬ ਸਰਕਾਰ ਇਸ ਪ੍ਰਤੀ ਗੰਭੀਰ ਨਹੀਂ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਖ਼ਰੀਦ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ ਅਤੇ ਕਣਕ ’ਤੇ ਕਿਸੇ ਵੀ ਤਰ੍ਹਾਂ ਦਾ ਰੇਟ ਕੱਟ (Value Cut) ਨਾ ਲਗਾਇਆ ਜਾਵੇ।

ਉਨ੍ਹਾਂ ਇਲਜ਼ਾਮ ਲਾਇਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੈ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਜਾਂ ਛਾਂ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਵੀ ਪ੍ਰਬੰਧ ਨਹੀਂ ਹੈ।

ਇਸ ਐਕਸ਼ਨ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਸਭਰਾ), ਬੀਕੇਯੂ ਏਕਤਾ ਆਜ਼ਾਦ (ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ (ਜ਼ੀਰਾ), ਬੀਕੇਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾ. ਦਰਸ਼ਨ ਪਾਲ) ਸਮੇਤ ਕਈ ਹੋਰ ਪ੍ਰਮੁੱਖ ਜਥੇਬੰਦੀਆਂ ਸ਼ਾਮਿਲ ਹੋਣਗੀਆਂ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਰੇਲ ਜਾਮ ਤੋਂ ਬਾਅਦ ਵੀ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Farmer Protest


Popular Posts
Just Now