ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ! ਹੁਣ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ ਰਜਿਸਟਰੇਸ਼ਨ ਕਾਊਂਟਰ

ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ! ਹੁਣ ਅੱਧਾ ਘੰਟਾ ਪਹਿਲਾਂ ਖੁੱਲ੍ਹਣਗ


ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ! ਹੁਣ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ ਰਜਿਸਟਰੇਸ਼ਨ ਕਾਊਂਟਰ



ਜ਼ਿਲ੍ਹਾ ਮੁਹਾਲੀ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ 16 ਅਪ੍ਰੈਲ (ਵੀਰਵਾਰ) ਤੋਂ ਤਬਦੀਲੀ ਕੀਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਹਸਪਤਾਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ। ਇਹ ਫੈਸਲਾ ਗਰਮੀਆਂ ਦੇ ਸੀਜ਼ਨ (16 ਅਪ੍ਰੈਲ ਤੋਂ 15 ਅਕਤੂਬਰ) ਦੇ ਮੱਦੇਨਜ਼ਰ ਲਿਆ ਗਿਆ ਹੈ।

ਮਰੀਜ਼ਾਂ ਦੀ ਸਹੂਲਤ ਲਈ ਪਹਿਲਾਂ ਖੁੱਲ੍ਹਣਗੇ ਰਜਿਸਟਰੇਸ਼ਨ ਕਾਊਂਟਰ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਤੈਅ ਸਮੇਂ ਤੋਂ ਅੱਧਾ ਘੰਟਾ ਪਹਿਲਾਂ (ਸਵੇਰੇ 7:30 ਵਜੇ) ਖੋਲ੍ਹੇ ਜਾਣਗੇ। ਇਸ ਦਾ ਮੁੱਖ ਮਕਸਦ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਨੂੰ ਰੋਕਣਾ ਹੈ ਤਾਂ ਜੋ ਲੋਕ ਸਮੇਂ ਸਿਰ ਆਪਣੀ ਜਾਂਚ ਅਤੇ ਇਲਾਜ ਕਰਵਾ ਸਕਣ।

ਕਿਹੜੀਆਂ ਸੰਸਥਾਵਾਂ ’ਤੇ ਲਾਗੂ ਹੋਵੇਗਾ ਨਵਾਂ ਸਮਾਂ?

ਨਵਾਂ ਸਮਾਂ ਜ਼ਿਲ੍ਹਾ ਹਸਪਤਾਲ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲਾਂ, ਪ੍ਰਾਇਮਰੀ ਤੇ ਕਮਿਊਨਿਟੀ ਹੈਲਥ ਸੈਂਟਰਾਂ, ਆਮ ਆਦਮੀ ਕਲੀਨਿਕਾਂ ਅਤੇ ਈ.ਐਸ.ਆਈ. ਹਸਪਤਾਲਾਂ ’ਤੇ ਲਾਗੂ ਹੋਵੇਗਾ। ਡਾ. ਜੈਨ ਨੇ ਸਪੱਸ਼ਟ ਕੀਤਾ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ, ਜਦਕਿ ਦਫ਼ਤਰੀ ਕੰਮਕਾਜ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।

New timings for mohali govt hospitals


Popular Posts
Just Now