ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ

Punjab-heatwav


ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ



ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਸੂਬੇ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ‘ਹੀਟ ਸਟ੍ਰੋਕ’ ਤੋਂ ਬਚਾਅ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।

ਹਸਪਤਾਲਾਂ ਵਿੱਚ ਵਿਸ਼ੇਸ਼ ਪ੍ਰਬੰਧ: ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਹੀਟ ਸਟ੍ਰੋਕ ਯੂਨਿਟ’ ਕਾਰਜਸ਼ੀਲ ਕਰ ਦਿੱਤੇ ਗਏ ਹਨ। ਸਿਵਲ ਸਰਜਨਾਂ ਨੂੰ 24 ਘੰਟੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਮਰੀਜ਼ਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ। ਹਸਪਤਾਲਾਂ ਵਿੱਚ ORS ਅਤੇ ਹੋਰ ਜ਼ਰੂਰੀ ਐਮਰਜੈਂਸੀ ਦਵਾਈਆਂ ਦਾ ਪੂਰਾ ਸਟਾਕ ਮੌਜੂਦ ਹੈ। ਇਸ ਤੋਂ ਇਲਾਵਾ, ਐਂਬੂਲੈਂਸਾਂ ਵਿੱਚ ਮਰੀਜ਼ਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ‘ਕੂਲਿੰਗ’ (Cooling) ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ।ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਐਮਰਜੈਂਸੀ ਹੋਣ ’ਤੇ ਤੁਰੰਤ 104, 108 ਜਾਂ 112 ਨੰਬਰ ’ਤੇ ਕਾਲ ਕੀਤੀ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਬਿਨਾਂ ਵਜ੍ਹਾ ਗਰਮੀ ਵਿੱਚ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ।

Punjab heatwav


Popular Posts
Just Now