ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ’ਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ, ਦੋਸ਼ੀਆਂ ਲਈ ਉਮਰ ਕੈਦ ਤੱਕ ਸਜ਼ਾ

ਪੰਜਾਬ ’ਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ, ਦੋਸ਼ੀਆਂ ਲਈ ਉਮਰ ਕੈਦ


ਪੰਜਾਬ ’ਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ, ਦੋਸ਼ੀਆਂ ਲਈ ਉਮਰ ਕੈਦ ਤੱਕ ਸਜ਼ਾ



ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ ਸਖ਼ਤ ਕਾਨੂੰਨ ਹੁਣ ਲਾਗੂ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ’ਤੇ ਹਸਤਾਖਰ ਕਰ ਦਿੱਤੇ ਹਨ। ਇਸ ਨਵੇਂ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ‘ਤੇ ਰਾਜਪਾਲ ਜੀ ਨੇ ਦਸਤਖ਼ਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੇਰੇ ਵਰਗੇ ਇੱਕ ਨਿਮਾਣੇ ਸੇਵਕ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿ-ਕੋਟਿ ਧੰਨਵਾਦ।”

ਨਵੇਂ ਕਾਨੂੰਨ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਜਾਣਬੁੱਝ ਕੇ ਪਾੜਨਾ, ਸਾੜਨਾ, ਖੰਡਿਤ ਕਰਨਾ ਜਾਂ ਜਨਤਕ ਥਾਵਾਂ ’ਤੇ ਸੁੱਟਣਾ ਬੇਅਦਬੀ ਦੇ ਘੇਰੇ ਵਿੱਚ ਆਵੇਗਾ। ਇਸ ਤੋਂ ਇਲਾਵਾ, ਪਵਿੱਤਰ ਬਾਣੀ ਪ੍ਰਤੀ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀਆਂ ਜਾਂ ਵੀਡੀਓ ਬਣਾਉਣਾ ਅਤੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਨਸ਼ਾ ਕਰਨਾ ਵੀ ਸਖ਼ਤ ਅਪਰਾਧ ਮੰਨਿਆ ਜਾਵੇਗਾ।


Punjab governor signs bil


Popular Posts
Just Now