ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ

ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ


ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ



ਇਟਲੀ ਦੇ ਬਰਗਾਮੋ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਰਜਿੰਦਰ ਸਿੰਘ (48) ਅਤੇ ਗੁਰਮੀਤ ਸਿੰਘ (48) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸੇਵਾਦਾਰ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ।

ਸ਼ੁੱਕਰਵਾਰ ਰਾਤ ਜਦੋਂ ਰਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ’ਤੇ ਸੇਵਾ ਨਿਭਾ ਰਹੇ ਸਨ, ਤਾਂ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਹਮਲਾਵਰਾਂ ਨੇ ਲਗਭਗ 10 ਰਾਊਂਡ ਗੋਲ਼ੀਆਂ ਚਲਾਈਆਂ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਕਾਰ ਵਿੱਚ ਫ਼ਰਾਰ ਹੋ ਗਏ।

ਇਟਲੀ ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰ ਭਾਰਤੀ ਮੂਲ ਦਾ ਹੀ ਹੈ ਅਤੇ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਵਿਸਾਖੀ ਦੇ ਸਬੰਧ ਵਿੱਚ ਸਜਾਇਆ ਜਾਣ ਵਾਲਾ ਨਗਰ ਕੀਰਤਨ ਵੀ ਰੱਦ ਕਰ ਦਿੱਤਾ ਗਿਆ ਹੈ।

Two sikh sewadars


Popular Posts
Just Now