ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਜੰਮੂ-ਕਸ਼ਮੀਰ - ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, ਹਾਦਸੇ ‘ਚ 10 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ - ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, ਹਾਦਸੇ ‘


ਜੰਮੂ-ਕਸ਼ਮੀਰ : ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, ਹਾਦਸੇ ‘ਚ 10 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ



ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਸਵਾਰੀਆਂ ਨਾਲ ਭਰੀ ਹੋਈ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ ਹੈ। ਹਾਦਸੇ ਵਿਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਈ ਜਖਮੀ ਦੱਸੇ ਜਾ ਰਹੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਅੱਜ ਸਵੇਰੇ ਰਾਮਨਗਰ ਖੇਤਰ ਦਾ ਕਾਗੋਟ ਪਿੰਡ ਕੋਲ ਹੋਇਆ ਜਦੋਂ ਇਕ ਯਾਤਰੀ ਬਸ ਪਹਾੜੀ ਸੜਕ ‘ਤੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਇਕ ਦੂਰ-ਦੁਰਾਡੇ ਪਿੰਡ ਤੋਂ ਊਧਮਪੁਰ ਵੱਲ ਜਾ ਰਹੀ ਸੀ ਉਦੋਂ ਹੀ ਇਕ ਮੋੜ ‘ਤੇ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਖੱਡ ਵਿਚ ਜਾ ਡਿੱਗੀ। ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਥੇ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਘਟਨਾ ਮਗਰੋਂ ਬਚਾਅ ਕਾਰਜ ਟੀਮਾਂ ਵੱਲੋਂ ਰੈਸਕਿਊ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਤੇ ਪੁਲਿਸ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਸੋਗ ਦੀ ਲਹਿਰ ਹੈ।

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਊਧਮਪੁਰ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਗੰਭੀਰ ਜ਼ਖਮੀਆਂ ਨੂੰ ਏਅਰਲਿਫਟ ਰਾਹੀਂ ਲਿਜਾਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ।

bus full of passengers


Popular Posts
Just Now