ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ
ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ
ਪੰਜਾਬ ਦੇ ਰੋਪੜ ਦੇ ਨਜ਼ਦੀਕੀ ਪਿੰਡ ਓਇੰਦ ਦੇ ਸਰਪੰਚ ਵੱਲੋਂ ਸਮਾਜਿਕ ਵਿਵਸਥਾ ਬਣਾਈ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਪੰਚਾਇਤ ਅਤੇ ਪਿੰਡ ਦੀ ਆਮ ਸਭਾ ਨੇ ਸਰਬਸੰਮਤੀ ਨਾਲ ਪਿੰਡ ਦੇ ਵਿੱਚ ਲਵ ਮੈਰਿਜ ਕਰਵਾਉਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਮਤਾ ਪਾਸ ਕੀਤਾ।
ਮਤੇ ਵਿੱਚ ਉਹਨਾਂ ਕਿਹਾ ਕਿ ਪਿੰਡ ਦਾ ਕੋਈ ਵੀ ਲੜਕਾ ਜਾਂ ਲੜਕੀ ਪਿੰਡ ਵਿੱਚ ਲਵ ਮੈਰਿਜ ਕਰਵਾਉਂਦਾ ਹੈ ਤਾਂ ਉਸ ਦਾ ਪੂਰੇ ਪਿੰਡ ਵੱਲੋਂ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਹ ਬਾਈਕਾਟ ਲੜਕਾ ਅਤੇ ਲੜਕੀ ਦੇ ਪਰਿਵਾਰ ਤੇ ਲਾਗੂ ਹੋਵੇਗਾ। ਪਿੰਡ ਦੇ ਸਰਪੰਚ ਨੇ ਕਿਹਾ ਕਿ ਲਵ ਮੈਰਿਜ ਕਰਵਾਉਣ ਵਾਲਿਆਂ ਦੇ ਸਮਾਗਮ ਵਿੱਚ ਜੇਕਰ ਕੋਈ ਪਿੰਡ ਦਾ ਵਿਅਕਤੀ ਸ਼ਾਮਿਲ ਹੋਵੇਗਾ ਤਾਂ ਉਸ ਦਾ ਵੀ ਬਾਈਕਾਟ ਪੂਰੇ ਪਿੰਡ ਵੱਲੋਂ ਕੀਤਾ ਜਾਵੇਗਾ।
Panchayat of village