ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ ਹੀ ਹੋ ਸਕਦੀ ਗ੍ਰਿਫਤਾਰੀ

MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ


MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ ਹੀ ਹੋ ਸਕਦੀ ਗ੍ਰਿਫਤਾਰੀ


ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਜਨਾਲਾ ਥਾਣੇੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਪਾਈ ਜਾ ਸਕਦੀ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਪਹੁੰਚ ਗਈ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੇ ਡਿਬਰੁਗੜ੍ਹ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਹੈ।

ਰਿਪੋਰਟਾਂ ਦੇ ਅਨੁਸਾਰ, ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਕੱਲ੍ਹ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਇਸ ਤੋਂ ਤੁਰੰਤ ਬਾਅਦ, ਪੁਲਿਸ ਫਰਵਰੀ 2023 ਦੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਸਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਸਕਦੀ ਹੈ। ਉਸਦੀ ਗ੍ਰਿਫਤਾਰੀ ਤੋਂ ਬਾਅਦ, ਉਸਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ‘ਤੇ ਲਿਆ ਜਾਵੇਗਾ।

Punjab Pulice


Popular Posts
Just Now