ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅੰਮ੍ਰਿਤਸਰ - ਗੁਆਂਢੀ ਨੇ ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦੇ ਮਾਰੀ ਗੋਲੀ; ਹੋਈ ਮੌਤ, ਇਨਵਰਟਰ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ

Shoots-dead-man


ਅੰਮ੍ਰਿਤਸਰ : ਗੁਆਂਢੀ ਨੇ ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦੇ ਮਾਰੀ ਗੋਲੀ; ਹੋਈ ਮੌਤ, ਇਨਵਰਟਰ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ



 

ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਇਲਾਕੇ ਵਿੱਚ ਦੇਰ ਰਾਤ ਇੱਕ ਸੰਸਨੀਖੇਜ਼ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਕੁੱਤੇ ਘੁਮਾਉਣ ਨਿਕਲੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਾਇਣ ਦਾਸ ਵਜੋਂ ਹੋਈ ਹੈ, ਜੋ ਆਪਣੇ ਘਰ ਦੇ ਨੇੜੇ ਹੀ ਜਨਰਲ ਸਟੋਰ ਚਲਾਉਂਦਾ ਸੀ।

ਪਰਿਵਾਰਕ ਮੈਂਬਰਾਂ ਦੇ ਮੁਤਾਬਕ, ਨਰਾਇਣ ਦਾਸ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣੇ ਕੁੱਤਿਆਂ ਨੂੰ ਘੁਮਾਉਣ ਲਈ ਬਾਹਰ ਨਿਕਲੇ ਹੋਏ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ ਅਤੇ ਉਨ੍ਹਾਂ ਨੇ ਘਰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਲੱਗ ਗਈ ਹੈ। ਪਰਿਵਾਰ ਤੁਰੰਤ ਮੌਕੇ ‘ਤੇ ਪਹੁੰਚਿਆ ਅਤੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਿਆ, ਜਿੱਥੇ ਕਰੀਬ ਅੱਧੇ ਘੰਟੇ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਨਰਾਇਣ ਦਾਸ ਦਾ ਕਿਸੇ ਨਾਲ ਕੋਈ ਵੱਡਾ ਝਗੜਾ ਨਹੀਂ ਸੀ। ਹਾਲਾਂਕਿ, ਨੇੜੇ ਦੀ ਇਕ ਦੁਕਾਨ ਨਾਲ ਇਨਵਰਟਰ ਨੂੰ ਲੈ ਕੇ ਹਲਕਾ ਵਿਵਾਦ ਚੱਲ ਰਿਹਾ ਸੀ, ਪਰ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਇਹ ਮਾਮਲਾ ਇਸ ਹੱਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਨੇ ਮੁਲਜ਼ਮ ਲਈ ਕੜੀ ਤੋਂ ਕੜੀ ਸਜ਼ਾ ਦੀ ਮੰਗ ਕੀਤੀ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਰਾਇਣ ਦਾਸ ਨੇ ਇੱਕ ਦੁਕਾਨ ਦੇ ਸ਼ਟਰ ‘ਤੇ ਲੱਕੜੀ ਨਾਲ ਵਾਰ ਕੀਤਾ, ਜਿਸ ਤੋਂ ਬਾਅਦ ਗੁਆਂਢੀ ਰਜਨੀਸ਼ ਨਾਲ ਤਕਰਾਰ ਹੋ ਗਈ। ਤਕਰਾਰ ਦੌਰਾਨ ਰਜਨੀਸ਼ ਨੇ ਆਪਣੀ 12 ਬੋਰ ਲਾਈਸੈਂਸੀ ਬੰਦੂਕ ਨਾਲ ਗੋਲੀ ਚਲਾਈ, ਜੋ ਨਰਾਇਣ ਦਾਸ ਦੀ ਲੱਤ ਵਿੱਚ ਲੱਗੀ। ਵੱਧ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।

Shoots dead man


Popular Posts
Just Now