ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਆਂਗਣਵਾੜੀ ਸੈਂਟਰ ‘ਚ ਵੜ ਕੇ ਮਹਿਲਾ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ

ਆਂਗਣਵਾੜੀ ਸੈਂਟਰ ‘ਚ ਵੜ ਕੇ ਮਹਿਲਾ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁ


ਆਂਗਣਵਾੜੀ ਸੈਂਟਰ ‘ਚ ਵੜ ਕੇ ਮਹਿਲਾ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ

 


ਪਿੰਡ ਫਤਿਹਪੁਰ ਮਣੀਆਂ ਵਾਲਾ (ਲੰਬੀ) ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਦਿਨ-ਦਿਹਾੜੇ ਆਂਗਣਵਾੜੀ ਵਿਚ ਵੜ ਕੇ ਇਕ ਮਹਿਲਾ ਦਾ ਅਣਪਛਾਤੇ ਵਿਅਕਤੀ ਵੱਲੋਂ ਕਤਲ ਕੀਤਾ ਗਿਆ। ਮਹਿਲਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਮੌਕੇ ਦੀ ਸੀਸਟੀਵੀ ਵੀਡੀਓ ਵੀ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮਹਿਲਾ ਆਂਗਣਵਾੜੀ ਵਿਚ ਹੈਲਪਰ ਵਜੋਂ ਕੰਮ ਕਰਦੀ ਸੀ, ਜਿਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਮਹਿਲਾ ਅੱਜ ਸਵੇਰੇ ਜਦੋਂ ਡਿਊਟੀ ‘ਤੇ ਪਹੁੰਚਦੀ ਹੈ ਤੇ ਆਂਗਣਵਾੜੀ ਸੈਂਟਰ ਵਿਚ ਸਫਾਈ ਕਰ ਰਹੀ ਹੁੰਦੀ ਹੈ ਕਿ ਉਸ ਦਾ ਕਤਲ ਕਰ ਦਿੱਤਾ ਜਾਂਦਾ ਹੈ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਲਗਭਗ ਸਵੇਰੇ 9 ਵਜੇ ਮਹਿਲਾ ਦਾ ਕਤਲ ਕੀਤਾ ਗਿਆ। ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ।


DSP ਲੰਬੀ ਨੇ ਦੱਸਿਆ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ੀ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਹਾਲਾਂਕਿ ਪਰਿਵਾਰਕ ਮੈਂਬਰਾਂ ਵੱਲੋਂ ਹਮਲਾਵਰਾਂ ਨੂੰ ਪਛਾਣਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਕਿ ਉਹ ਪਹਿਲਾਂ ਅਜਿਹੇ ਕਿਸੇ ਵੀ ਵਿਅਕਤੀ ਨੂੰ ਨਹੀਂ ਮਿਲੇ ਹਨ।


Lady Murder


Popular Posts
Just Now