ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

DM ਰੰਧਾਵਾ ਮੌਤ ਮਾਮਲੇ ਨਾਲ ਜੁੜੀ ਖਬਰ, ਕੋਰਟ ਨੇ ਸੁਖਦੇਵ ਸਿੰਘ ਭੁੱਲਰ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਿਜ

Sukhdev-singh-bhullars


DM ਰੰਧਾਵਾ ਮੌਤ ਮਾਮਲੇ ਨਾਲ ਜੁੜੀ ਖਬਰ, ਕੋਰਟ ਨੇ ਸੁਖਦੇਵ ਸਿੰਘ ਭੁੱਲਰ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਿਜ



ਅੰਮ੍ਰਿਤਸਰ ਦੇ DM ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਹੈ। ਮਾਮਲੇ ਦੇ ਮੁੱਖ ਮੁਲਜ਼ਮ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਭੁੱਲਰ ਨੇ ਗ੍ਰਿਫਤਾਰੀ ਤੋਂ ਬਚਣ ਲਈ ਅੰਮ੍ਰਿਤਸਰ ਕੋਰਟ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਨੇ ਕੋਰਟ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਬਿਨਾਂ ਗ੍ਰਿਫਤਾਰੀ ਦੇ ਜ਼ਮਾਨਤ ਦਿੱਤੀ ਜਾਵੇ ਤੇ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਨਾ ਕਰੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਤੇ ਪਟੀਸ਼ਨ ਖਾਰਜ ਕਰ ਦਿੱਤੀ।

ਜ਼ਿਕਰਯੋਗ ਹੈ ਕਿ ਮਾਮਲੇ ਵਿਚ ਮ੍ਰਿਤਕ ਅਧਿਕਾਰੀ ਰੰਧਾਵਾ ਨੇ ਇਕ ਵੀਡੀਓ ਜਾਰੀ ਕਰਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਮਾਰਕੁੱਟ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਸਨ। ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀਏ ਦਿਲਬਾਗ ਸਿੰਘ ਖਿਲਾਫ FIR ਦਰਜ ਕੀਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Sukhdev singh bhullars


Popular Posts
Just Now