ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ

Bus-accident


ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ



ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਾਪਰੇ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਦੇ ਵਾਰਿਸਾਂ ਨੂੰ 2 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 34 ਜ਼ਖਮੀ ਹੋਏ ਸਨ।

ਦੱਸ ਦੇਈਏ ਕਿ ਬੀਤੀ 15 ਅਪ੍ਰੈਲ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ।। ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਬੱਸ ਵਿੱਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਪਲਟ ਗਈ। ਬੱਸ ਵਿੱਚ ਬੈਠੇ ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਪਲਟਣ ਤੋਂ ਬਾਅਦ ਉਸ ਵਿਚ ਅਚਾਨਕ ਕਰੰਟ ਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਆਵਜੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਔਖੀ ਘੜੀ ਵਿਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹਾਂ। ਹਾਦਸੇ ਦੌਰਾਨ ਜਾਨ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ 2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਵਿਚ ਜਖਮੀ ਹੋਏ 34 ਵਿਅਕਤੀਆਂ ਨੂੰ 50,000 ਪ੍ਰਤੀ ਜਖਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਜਖਮੀਆਂ ਦੇ ਜਲਦੀ ਸਿਹਤਯਾਬ ਹੋਣ ਦ ਅਰਦਾਸ ਕਰਦੀ ਹੈ।

Bus accident


Popular Posts
Just Now