ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 7 ਸਾਂਸਦਾਂ ਨੇ ਛੱਡੀ AAP

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 7 ਸਾਂਸਦਾਂ ਨੇ ਛੱਡੀ AAP


ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 7 ਸਾਂਸਦਾਂ ਨੇ ਛੱਡੀ AAP


ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ (ਆਪ) ਤੋਂ ਦੂਰ ਹੋ ਕੇ ਜਨਤਾ ਵਿੱਚ ਵਾਪਸ ਜਾ ਰਹੇ ਹਨ। ਚੱਢਾ ਨੇ ਕਿਹਾ, “ਅੱਜ, ਅਸੀਂ ਭਾਜਪਾ ਵਿੱਚ ਰਲੇਵਾਂ ਕਰਦੇ ਹਾਂ। ਰਾਜ ਸਭਾ ਦੇ ਦੋ-ਤਿਹਾਈ ਸੰਸਦ ਮੈਂਬਰ ਭਾਜਪਾ ਦੇ ਨਾਲ ਜਾਣਗੇ। ਅਸੀਂ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਕਲਪ ਦਾ ਅਟੱਲ ਸਮਰਥਨ ਕਰਾਂਗੇ। ਅਸੀਂ ਇੱਥੇ ਆਪਣਾ ਕਰੀਅਰ ਬਣਾਉਣ ਲਈ ਨਹੀਂ ਆਏ, ਸਗੋਂ ਆਪਣਾ ਕਰੀਅਰ ਛੱਡ ਕੇ ਇੱਥੇ ਆਏ ਸੀ।”

ਰਾਘਵ ਨੇ ਕਿਹਾ, “ਮੈਂ ਪਾਰਟੀ ਗਤੀਵਿਧੀਆਂ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਕਿਉਂਕਿ ਮੇਰੇ ਕੋਲ ਦੋ ਵਿਕਲਪ ਸਨ: ਜਾਂ ਤਾਂ ਰਾਜਨੀਤੀ ਛੱਡੋ ਜਾਂ ਆਪਣਾ ਰਸਤਾ ਬਣਾਓ। ਜਿਸ ‘ਆਪ’, ਪਾਰਟੀ ਨੂੰ ਮੈਂ ਆਪਣੇ ਖੂਨ-ਪਸੀਨੇ ਨਾਲ ਸੀਂਚਿਆ, ਆਪਣੀ ਜਵਾਨੀ ਦੇ 15 ਸਾਲ ਸਮਰਪਿਤ ਕੀਤੇ, ਪਰ ਅੱਜ, ਆਮ ਲੋਕ ‘ਆਪ’ ਤੋਂ ਦੂਰ ਹੋ ਰਹੇ ਹਨ।”

ਇਹ ਹਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ:

ਰਾਘਵ ਚੱਢਾ (ਪੰਜਾਬ) ਸੰਦੀਪ ਪਾਠਕ (ਪੰਜਾਬ) ਸੰਜੇ ਸਿੰਘ (ਦਿੱਲੀ) ਅਸ਼ੋਕ ਕੁਮਾਰ ਮਿੱਤਲ (ਪੰਜਾਬ) ਹਰਭਜਨ ਸਿੰਘ (ਪੰਜਾਬ) ਵਿਕਰਮਜੀਤ ਸਿੰਘ ਸਾਹਨੀ (ਪੰਜਾਬ) ਬਲਬੀਰ ਸਿੰਘ ਸੀਚੇਵਾਲ (ਪੰਜਾਬ) ਸਵਾਤੀ ਮਾਲੀਵਾਲ (ਦਿੱਲੀ) ਐਨ ਡੀ ਗੁਪਤਾ (ਦਿੱਲੀ) ਸੰਜੀਵ ਅਰੋੜਾ (ਪੰਜਾਬ) ਰਾਘਵ ਅਨੁਸਾਰ ਇਹ ਸੰਸਦ ਮੈਂਬਰ ਉਨ੍ਹਾਂ ਦੇ ਨਾਲ ਹਨ: ਵਿਕਰਮਜੀਤ ਸਿੰਘ ਸਾਹਨੀ ਰਾਜਿੰਦਰ ਗੁਪਤਾ ਸਵਾਤੀ ਮਾਲੀਵਾਲ ਸੰਦੀਪ ਪਾਠਕ ਰਾਘਵ ਚੱਢਾ ਹਰਭਜਨ ਸਿੰਘ ਅਸ਼ੋਕ ਮਿੱਤਲ

ਮੈਂ ਕਦੇ ਨਹੀਂ ਸੋਚਿਆ ਕਿ ਇਹ ਸਥਿਤੀ ਆਵੇਗੀ: ਸੰਦੀਪ ਪਾਠਕ

ਸੰਦੀਪ ਪਾਠਕ ਨੇ ਕਿਹਾ, “ਆਮ ਆਦਮੀ ਪਾਰਟੀ ਦੇ ਰਾਜ ਸਭਾ ਵਿੱਚ ਕੁੱਲ 10 ਸੰਸਦ ਮੈਂਬਰ ਹਨ, ਅਤੇ ਉਨ੍ਹਾਂ ਵਿੱਚੋਂ ਦੋ ਤਿਹਾਈ ਸਾਡੇ ਨਾਲ ਹਨ। ਅਸੀਂ ਰਾਜ ਸਭਾ ਚੇਅਰਮੈਨ ਨੂੰ ਆਪਣੇ ਦਸਤਖਤ ਸੌਂਪ ਦਿੱਵਤੇ ਹਨ। ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੇਰੀ ਜ਼ਿੰਦਗੀ ਵਿੱਚ ਇਹ ਸਥਿਤੀ ਪੈਦਾ ਹੋਵੇਗੀ। ਮੈਂ ਇਸ ਪਾਰਟੀ ਨਾਲ 10 ਸਾਲਾਂ ਤੋਂ ਜੁੜਿਆ ਹੋਇਆ ਹਾਂ। ਅੱਜ, ਮੈਂ ਆਮ ਆਦਮੀ ਪਾਰਟੀ ਤੋਂ ਵੱਖ ਹੋ ਰਿਹਾ ਹਾਂ।”

Left aap announed to join bjp


Popular Posts
Just Now