ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੱਦਾਖ ‘ਚ ਵੱਡਾ ਪ੍ਰਸ਼ਾਸਨਿਕ ਫੈਸਲਾ, 5 ਨਵੇਂ ਜ਼ਿਲ੍ਹਿਆਂ ਨੂੰ ਮਿਲੀ ਮਨਜ਼ੂਰੀ

New-districts-announced


ਲੱਦਾਖ ‘ਚ ਵੱਡਾ ਪ੍ਰਸ਼ਾਸਨਿਕ ਫੈਸਲਾ, 5 ਨਵੇਂ ਜ਼ਿਲ੍ਹਿਆਂ ਨੂੰ ਮਿਲੀ ਮਨਜ਼ੂਰੀ

ਲੱਦਾਖ ‘ਚ 5 ਨਵੇਂ ਜ਼ਿਲ੍ਹਿਆਂ ਦਾ ਐਲਾਨ, LG ਸਕਸੈਨਾ ਨੇ ਨੋਟੀਫਿਕੇਸ਼ਨ ਨੂੰ ਦਿੱਤੀ ਮਨਜ਼ੂਰੀ


 

ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਕੁਮਾਰ ਸਕਸੈਨਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਪੰਜ ਨਵੇਂ ਜ਼ਿਲ੍ਹੇ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਕਸੈਨਾ ਨੇ ਲਿਖਿਆ, “ਲੱਦਾਖ ਲਈ ਇੱਕ ਇਤਿਹਾਸਕ ਦਿਨ। ਮੈਂ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਲਈ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਲੱਦਾਖ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਹੋਈ ਹੈ। ਪੰਜ ਨਵੇਂ ਜ਼ਿਲ੍ਹੇ – ਨੁਬਰਾ, ਸ਼ਾਮ, ਚਾਂਗਥਾਂਗ, ਜਾਂਸਕਰ ਅਤੇ ਦਰਾਸ – ਦੇ ਗਠਨ ਦੇ ਨਾਲ, ਲੱਦਾਖ ਵਿੱਚ ਹੁਣ ਦੋ ਦੀ ਬਜਾਏ ਕੁੱਲ ਸੱਤ ਜ਼ਿਲ੍ਹੇ ਹੋਣਗੇ।”

ਉਨ੍ਹਾਂ ਅੱਗੇ ਟਵੀਟ ਕੀਤਾ ਕਿ “ਇਹ ਕਦਮ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ‘ਵਿਕਸਤ ਅਤੇ ਖੁਸ਼ਹਾਲ ਲੱਦਾਖ’ ਦੇ ਦ੍ਰਿਸ਼ਟੀਕੋਣ ਦੇ ਮੁਤਾਬਕ ਹੈ। ਇਹ ਪਰਿਵਰਤਨਸ਼ੀਲ ਫੈਸਲਾ, ਜੋ ਕਿ ਅਗਸਤ 2024 ਵਿੱਚ ਮਾਣਯੋਗ ਗ੍ਰਹਿ ਮੰਤਰੀ ਸ਼੍ਰੀ ਅਮਿਤ ਜੀ ਦੀ ਅਗਵਾਈ ਹੇਠ ਗ੍ਰਹਿ ਮੰਤਰਾਲੇ ਦੁਆਰਾ ਪਹਿਲਾਂ ਹੀ ਮਨਜ਼ੂਰ ਕੀਤਾ ਗਿਆ ਸੀ, ਜ਼ਮੀਨੀ ਪੱਧਰ ‘ਤੇ ਸ਼ਾਸਨ ਨੂੰ ਮਜ਼ਬੂਤ ਕਰੇਗਾ, ਪ੍ਰਸ਼ਾਸਨ ਦਾ ਵਿਕੇਂਦਰੀਕਰਨ ਕਰੇਗਾ ਅਤੇ ਲੱਦਾਖ ਦੇ ਲੋਕਾਂ, ਖਾਸ ਕਰਕੇ ਦੂਰ-ਦੁਰਾਡੇ ਅਤੇ ਪਹੁੰਚ ਤੋਂ ਬਾਹਰ ਰਹਿਣ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਜਨਤਕ ਸੇਵਾਵਾਂ ਤੱਕ ਤੇਜ਼ੀ ਨਾਲ ਪਹੁੰਚ ਨੂੰ ਯਕੀਨੀ ਬਣਾਏਗਾ।”


LG ਨੇ ਲਿਖਿਆ ਕਿ “ਨਵੇਂ ਜ਼ਿਲ੍ਹਿਆਂ ਦੀ ਸਿਰਜਣਾ, ਸ਼ਾਸਨ ਨੂੰ ਨਾਗਰਿਕਾਂ ਦੇ ਨੇੜੇ ਲਿਆਉਣ ਦੇ ਨਾਲ-ਨਾਲ, ਵਿਕਾਸ, ਰੋਜ਼ਗਾਰ ਅਤੇ ਉੱਦਮਤਾ ਲਈ ਨਵੇਂ ਮੌਕੇ ਵੀ ਪੈਦਾ ਕਰੇਗੀ। ਮੈਂ ਇਹ ਯਕੀਨੀ ਬਣਾਉਣ ਦੇ ਆਪਣੇ ਇਰਾਦੇ ਨੂੰ ਦੁਹਰਾਉਂਦਾ ਹਾਂ ਕਿ ਲੱਦਾਖ ਦੇ ਹਰ ਨਾਗਰਿਕ ਨੂੰ ਇਸ ਇਤਿਹਾਸਕ ਫੈਸਲੇ ਦਾ ਲਾਭ ਮਿਲੇ ਕਿਉਂਕਿ ਅਸੀਂ ਸਾਰੇ ਇਕੱਠੇ ਇੱਕ ਉੱਜਵਲ, ਮਜ਼ਬੂਤ ਅਤੇ ਵਧੇਰੇ ਖੁਸ਼ਹਾਲ ਭਵਿੱਖ ਵੱਲ ਵਧਦੇ ਹਾਂ।”

ਇੱਕ ਦਿਨ ਪਹਿਲਾਂ, ਕੇਂਦਰੀ ਗ੍ਰਹਿ ਮੰਤਰਾਲੇ ਨੇ 22 ਮਈ ਨੂੰ ਅੰਦੋਲਨਕਾਰੀ ਲੱਦਾਖੀ ਸਮੂਹਾਂ ਦੇ ਪ੍ਰਤੀਨਿਧੀਆਂ ਨਾਲ ਰਾਜਨੀਤਿਕ ਗੱਲਬਾਤ ਲਈ ਬਣਾਈ ਗਈ ਸਬ-ਕਮੇਟੀ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਸੀ। ਉਪਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਐਤਵਾਰ ਨੂੰ ਇਸ ਦ ਜਾਣਕਾਰੀ ਦਿੱਤੀ ਸੀ। ਉਪ-ਸਮਿਤੀ ਦੀ ਪਿਛਲੀ ਬੈਠਕ ਫਰਵਰੀ ਦ ਸ਼ੁਰੂਆਤ ਵਿਚ ਹੋਈ ਸੀ। ਲੇਹ ਐਪੇਕਸ ਬਾਡੀ (LAB) ਅਤੇ ਕਾਰਗਿਲ ਡੈਮੋਕ੍ਰੇਟਿਕ ਅਲਾਇੰਸ (ਕੇਡੀਏ) ਲੰਮੇ ਸਮੇਂ ਤੋਂ ਗੱਲਬਾਤ ਮੁੜ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ। ਇਹ 2021 ਤੋਂ ਸੂਬੇ ਦ ਦਰਜਾ ਅਤੇ ਲੱਦਾਖ ਨੂੰ ਛੇਵੀਂ ਅਨੁਸੂਚੀ ਵਿਚ ਸ਼ਾਮਲ ਕੀਤੇ ਜਾਣ ਵਰਗੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ ਕੇਂਦਰ ਦੇ ਨਾਲ ਸੰਯੁਕਤ ਤੌਰ ‘ਤੇ ਵਾਰਤ ਕਰ ਰਹੇ ਹਨ।


New districts announced


Popular Posts
Just Now