ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰ


ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ



 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ (ਵਾਪਸ ਭੇਜਿਆ) ਕੀਤਾ ਜਾ ਰਿਹਾ ਹੈ, ਜੋ ਅੱਜ ਰਾਤ ਤੱਕ ਭਾਰਤ ਪਹੁੰਚ ਜਾਣਗੇ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੌਜਵਾਨ ਕਾਗਜ਼ੀ ਦਸਤਾਵੇਜ਼ ਸਹੀ ਨਾ ਹੋਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਕਰਕੇ ਡਿਪੋਰਟ ਕੀਤੇ ਗਏ ਹਨ। ਇਨ੍ਹਾਂ 15 ਭਾਰਤੀਆਂ ਵਿੱਚੋਂ 11 ਪੰਜਾਬੀ ਹਨ (ਜਿਨ੍ਹਾਂ ਵਿੱਚ 10 ਮੁੰਡੇ ਅਤੇ 1 ਲੜਕੀ ਸ਼ਾਮਲ ਹੈ), ਬਾਕੀ ਕੁਝ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬੱਚੇ ਕਿਸੇ ਏਜੰਟ ਦੇ ਹੱਥ ਚੜ੍ਹ ਕੇ ਗਏ ਸਨ ਜਾਂ ਕਿਸੇ ਮਜਬੂਰੀ ਕਾਰਨ, ਪਰ ਹਨ ਤਾਂ ਸਾਡੇ ਆਪਣੇ ਹੀ। ਉਨ੍ਹਾਂ ਕਿਹਾ, ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਏਅਰਪੋਰਟ 'ਤੇ ਰਿਸੀਵ ਕਰੇਗੀ ਅਤੇ ਉਨ੍ਹਾਂ ਦੇ ਕਾਗਜ਼ੀ ਪੱਤਰਾਂ ਦੀ ਕਾਰਵਾਈ ਵਿੱਚ ਪੂਰੀ ਮਦਦ ਕੀਤੀ ਜਾਵੇਗੀ।

ਸੀਐਮ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਵਿਦੇਸ਼ਾਂ ਵਿੱਚ ਧੱਕੇ ਖਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਰਹਿਣ। ਜੇਕਰ ਇੱਥੇ ਹੀ ਰੋਜ਼ਗਾਰ ਮਿਲ ਜਾਵੇ ਤਾਂ ਅਜਿਹੀਆਂ ਨੌਬਤਾਂ ਨਹੀਂ ਆਉਣਗੀਆਂ। ਉਨ੍ਹਾਂ ਕਿਹਾ, "ਸਾਡੇ ਪੁੱਤ ਨੇ, ਭਾਵੇਂ ਰੁੱਸ ਕੇ ਗਏ ਸੀ, ਪਰ ਹੁਣ ਵਾਪਸ ਆ ਰਹੇ ਹਨ ਤਾਂ ਆਪਣੇ ਘਰ ਹੀ ਆ ਰਹੇ ਹਨ।"

Deport Punjabi


Popular Posts
Just Now