ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

MP ਹਰਭਜਨ ਸਿੰਘ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਖੜਕਾਇਆ ਹਾਈਕੋਰਟ ਦਾ ਬੂਹਾ

Harbhajan-singh


MP ਹਰਭਜਨ ਸਿੰਘ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਖੜਕਾਇਆ ਹਾਈਕੋਰਟ ਦਾ ਬੂਹਾ



 

MP ਹਰਭਜਨ ਸਿੰਘ ਨੇ ਆਪਣੀ Y+ ਸੁਰੱਖਿਆ ਹਟਾਉਣ ਨੂੰ ਲੈ ਕੇ ਹਾਈਕੋਰਟ ਦਾ ਰੁਖ ਕੀਤਾ ਹੈ ਤੇ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰ ਮਾਮਲਾ ਮੰਨਦੇ ਹੋਏ ਕਿਹਾ ਕਿ ਕਿਸੇ ਜਨਤਕ ਪ੍ਰਤੀਨਿਧੀ ਦੀ ਸੁਰੱਖਿਆ ਘਟਾਉਣ ਤੋਂ ਪਹਿਲਾਂ ਸੰਭਾਵੀ ਖਤਰਿਆਂ ਦਾ ਸਹੀ ਮੁਲਾਂਕਣ ਜ਼ਰੂਰੀ ਹੈ।

ਇਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਨੋਟਿਸ ਜਾਰੀ ਕੀਤੇ ਤੇ ਉਨ੍ਹਾਂ ਨੂੰ ਆਪਣੇ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਤੱਕ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ।

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਆਖਿਰ ਕਿਸ ‘ਥ੍ਰੈਟ ਪਰਸੈਪਸ਼ਨ’ ਦੇ ਆਧਾਰਤ ‘ਤੇ ਅਚਾਨਕ ਸੁਰੱਖਿਆ ਵਾਪਸ ਲਈ ਗਈ। ਅਦਾਲਤ ਨੇ ਇਹ ਵੀ ਕਿਹਾ ਕਿ ਸੁਰੱਖਿਆ ਪ੍ਰਦਾਨ ਕਰਨਾ ਸੂਬੇ ਦਾ ਫਰਜ਼ ਹੈ, ਖਾਸ ਕਰਕੇ ਜਦੋਂ ਕਿਸੇ ਵਿਅਕਤੀ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਹੋ ਰਹੇ ਹੋਣ। ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੇ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਦਾ ਬਚਾਅ ਕਰਦੇ ਹੋਏ ਇਸਨੂੰ ਇੱਕ ਰੁਟੀਨ ਪ੍ਰਕਿਰਿਆ ਦੱਸਿਆ।

ਅਦਾਲਤ ਨੂੰ ਦੱਸਿਆ ਗਿਆ ਕਿ ਸੂਬਾ ਪੁਲਿਸ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਨੇ ਹਰਭਜਨ ਸਿੰਘ ਨੂੰ ਸੀਆਰਪੀਐਫ ਸੁਰੱਖਿਆ ਪ੍ਰਦਾਨ ਕੀਤੀ, ਜੋ ਇਸ ਸਮੇਂ ਉਨ੍ਹਾਂ ਦੇ ਜਲੰਧਰ ਨਿਵਾਸ ‘ਤੇ ਤਾਇਨਾਤ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਸਮੀਖਿਆ ਦੀ ਪੂਰੀ ਰਿਪੋਰਟ ਸਮੇਤ ਇੱਕ ਵਿਸਤ੍ਰਿਤ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ।

Harbhajan singh


Popular Posts
Just Now