ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਫਗਵਾੜਾ ‘ਚ ਪੁਲਿਸ ਨੂੰ ਗਲੀ ‘ਚ ਦੇਖ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਦਰਦਨਾਕ ਮੌਤ

ਫਗਵਾੜਾ ‘ਚ ਪੁਲਿਸ ਨੂੰ ਗਲੀ ‘ਚ ਦੇਖ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰ


ਫਗਵਾੜਾ ‘ਚ ਪੁਲਿਸ ਨੂੰ ਗਲੀ ‘ਚ ਦੇਖ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਦਰਦਨਾਕ ਮੌਤ


ਫਗਵਾੜਾ ਦੇ ਗੁਰੂ ਅਰਜਨ ਪੁਰਾ ਨਗਰ (ਡੱਡਲ ਮੁਹੱਲਾ) ਵਿੱਚ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਪੁਲਿਸ ਨੂੰ ਗਲੀ ਵਿੱਚ ਆਉਂਦੇ ਦੇਖ ਕੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਹਾਦਸੇ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਰਨਜੀਤ ਸਿੰਘ ਉਰਫ਼ ਸੰਨੀ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਪਰਿਵਾਰ ਨੇ ਨਸ਼ੇ ਕਾਰਨ ਬੁਲਾਈ ਸੀ ਪੁਲਿਸ

ਮ੍ਰਿਤਕ ਦੀ ਮਾਂ ਬਲਵੀਰ ਕੌਰ ਨੇ ਭਰੇ ਮਨ ਨਾਲ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸ਼ਰਨਜੀਤ ਬੁਰੀ ਸੰਗਤ ਦਾ ਸ਼ਿਕਾਰ ਹੋ ਗਿਆ ਸੀ। ਉਹ ਅਕਸਰ ਸ਼ਾਮ ਵੇਲੇ ਨਸ਼ੇ ਲਈ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਰੋਜ਼ਾਨਾ ਦੇ ਇਸ ਕਲੇਸ਼ ਤੋਂ ਦੁਖੀ ਹੋ ਕੇ ਉਸ ਨੇ ਪੁਲਿਸ ਕੰਟਰੋਲ ਰੂਮ ‘ਤੇ ਫ਼ੋਨ ਕਰਕੇ ਮਦਦ ਮੰਗੀ ਸੀ। ਜਦੋਂ ਪੁਲਿਸ ਪਾਰਟੀ ਉਨ੍ਹਾਂ ਦੀ ਗਲੀ ਵਿੱਚ ਪਹੁੰਚੀ, ਤਾਂ ਸ਼ਰਨਜੀਤ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਛਾਲ ਮਾਰਨ ਕਾਰਨ ਉਸ ਦਾ ਸਿਰ ਸਿੱਧਾ ਜ਼ਮੀਨ ਨਾਲ ਟਕਰਾਇਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਦੂਜੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਦਮ ਤੋੜ ਦਿੱਤਾ।ਦੂਜੇ ਪਾਸੇ ਮ੍ਰਿਤਕ ਦੇ ਚਾਚਾ ਨਿਰਮਲ ਸਿੰਘ ਨੇ ਵੀ ਇਸੇ ਗੱਲ ਦੀ ਪੁਸ਼ਟੀ ਕੀਤੀ ਕਿ ਸੰਨੀ ਨਸ਼ੇ ਲਈ ਪੈਸਿਆਂ ਦੀ ਮੰਗ ਕਰ ਰਿਹਾ ਸੀ, ਜਿਸ ਕਾਰਨ ਉਸ ਦੀ ਭਰਜਾਈ ਬਲਵੀਰ ਕੌਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ। ਜਦੋਂ ਪੁਲਿਸ ਇਲਾਕੇ ਵਿੱਚ ਆਈ ਤਾਂ ਸੰਨੀ ਛੱਤ ‘ਤੇ ਹੀ ਖੜ੍ਹਾ ਸੀ। ਪੁਲਿਸ ਨੂੰ ਗਲੀ ਵਿੱਚ ਦਾਖਲ ਹੁੰਦੇ ਦੇਖ ਉਹ ਘਬਰਾ ਗਿਆ ਅਤੇ ਉਸ ਨੇ ਉੱਪਰੋਂ ਹੀ ਛਾਲ ਮਾਰ ਦਿੱਤੀ।

Youth Death


Popular Posts
Just Now