ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਖ਼ਤ ਸਜ਼ਾ ਤੋਂ ਤੰਗ 15 ਸਾਲਾ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ, ਇਲਾਜ ਦੌਰਾਨ ਮੌਤ

Commits-suicid


ਸਖ਼ਤ ਸਜ਼ਾ ਤੋਂ ਤੰਗ 15 ਸਾਲਾ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ, ਇਲਾਜ ਦੌਰਾਨ ਮੌਤ



ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ ਦੇ ਨਾਮੀ ਨਿੱਜੀ ਸਕੂਲ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਜਾਣਕਾਰੀ ਮੁਤਾਬਕ 15 ਵਰ੍ਹਿਆਂ ਦਾ ਮੁੰਡਾ ਨਵਜੋਤ ਸਿੰਘ ਨੇੜਲੇ ਸ਼ਹਿਰ ਦਸੂਹਾ ਦੇ ਇਕ ਨਾਮੀ ਨਿੱਜੀ ਸਕੂਲ ਵਿਚ ਪੜ੍ਹਦਾ ਸੀ। ਬੀਤੇ 27 ਅਪ੍ਰੈਲ ਨੂੰ ਉਸ ਨੂੰ ਸਕੂਲ ਪ੍ਰਿੰਸੀਪਲ ਵਲੋਂ ਕੋਈ ਮਾਮੂਲੀ ਗ਼ਲਤੀ ਕਰਕੇ ਸਖ਼ਤ ਸਜਾ ਦਿੱਤੀ ਗਈ ਅਤੇ ਦੋ ਪੀਰੀਅਡ ਧੁੱਪ ਵਿੱਚ ਖੜਾ ਰੱਖਿਆ ਗਿਆ ਜਿਸ ਤੋਂ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋ ਗਿਆ ਤੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।

ਉਸ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਜ਼ੇਰੇ ਇਲਾਜ ਨਵਜੋਤ ਸਿੰਘ ਦੀ ਕਈ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਮੌਤ ਹੋ ਗਈ। ਪਰਿਵਾਰ ਵੱਲੋਂ ਸਿਹਰੇ ਨਾਲ ਸਜਾ ਕੇ ਨਵਜੋਤ ਸਿੰਘ ਦਾ ਅੰਤਿਮ ਵਿਦਾਈ ਦਿੱਤੀ ਗਈ। ਉੱਥੇ ਹੀ ਸੰਸਕਾਰ ਤੇ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੀ ਘਟਨਾ ਬਾਰੇ ਦੱਸਦੇ ਹੋਏ ਸਕੂਲ ਪ੍ਰਬੰਧਨ ਦੀਆਂ ਵਧੀਕੀਆਂ ਦਾ ਵੀ ਖੁਲਾਸਾ ਕੀਤਾ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਏ ਅਤੇ ਸਕੂਲ ਪ੍ਰਬੰਧਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।

ਦੂਜੇ ਪਾਸੇ ਭੈਣੀ ਮੀਆਂ ਖਾਨ ਦੇ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


Commits suicid


Popular Posts
Just Now