ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ

ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼


ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ


ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਸੌਂਪਿਆ। ਜਥੇਦਾਰ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਸਬੰਧੀ ਤਲਬ ਕੀਤਾ ਸੀ।

ਜਥੇਦਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡਾ ਇਸ਼ਟ ਹੈ ਅਤੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ। ਜਥੇਦਾਰ ਨਾਲ ਹੋਈ ਗੱਲਬਾਤ ਦੇ ਵੇਰਵਿਆਂ ਸਬੰਧੀ ਪੁੱਛੇ ਜਾਣ ਤੇ ਸਪੀਰਕ ਨੇ ਕਿਹਾ ਕਿ ਇਸ ਬਾਰੇ ਜਥੇਦਾਰ ਸਾਹਿਬ ਜਾਂ ਉਹਨਾਂ ਦਾ ਕੋਈ ਨੁਮਾਇੰਦਾ ਹੀ ਦੱਸ ਸਕਦਾ ਹੈ।

ਬੇਅਦਬੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੂੰ ਭਰੋਸੇ ਵਿੱਚ ਨਾ ਲੈਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਹ ਗੱਲ ਨਹੀਂ… ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਵੱਲੋਂ ਬਕਾਇਦਾ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ ਅਤੇ ਸੁਝਾਅ ਮੰਗੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਇਹ ਗੱਲ ਤਾਂ ਪੱਕੀ ਹੈ ਕਿ ਬੇਅਦਬੀਆਂ ਸਬੰਧੀ ਸਖਤ ਕਾਨੂੰਨ ਚਾਹੀਦਾ ਸੀ। ਅਮਨ ਅਰੋੜਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਕਿਹਾ ਕਿ ਅਮਨ ਅਰੋੜਾ ਨੇ ਕਿਹਾ ਕਿ ਉਹ ਇੱਕ ਇਮਾਨਦਾਰ ਤੇ ਸੱਚੇ-ਸੁੱਚੇ ਲੀਡਰ ਹਨ।


Speaker kultar singh sandhwan


Popular Posts
Just Now