ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

PSEB 10ਵੀਂ ਦੇ ਨਤੀਜੇ ਐਲਾਨੇ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਕੀਤਾ ਟਾਪ

PSEB 10ਵੀਂ ਦੇ ਨਤੀਜੇ ਐਲਾਨੇ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਕੀਤਾ ਟਾਪ


PSEB 10ਵੀਂ ਦੇ ਨਤੀਜੇ ਐਲਾਨੇ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਕੀਤਾ ਟਾਪ



ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਤੀਜੇ ਜਾਰੀ ਕੀਤੇ। ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ, ਜਿੱਥੇ ਵਿਦਿਆਰਥੀ ਆਪਣੇ ਰੋਲ ਨੰਬਰ ਰਾਹੀਂ ਨਤੀਜੇ ਦੇਖ ਸਕਦੇ ਹਨ।

ਇਸ ਵਾਰ ਫਰੀਦਕੋਟ ਦੇ ਜੈਤੋ ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ ਲੈ ਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਰੂਪਨਗਰ ਦੇ ਸਰਕਾਰੀ ਸਕੂਲ ਚਨੌਲੀ ਬੱਸੀ ਦੀ ਮਨੀਮਹੇਸ਼ ਸ਼ਰਮਾ ਨੇ 645 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹੁਸ਼ਿਆਰਪੁਰ ਦੀ ਰੀਆ ਰਾਣੀ ਨੇ ਵੀ 645 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਆਪਣੇ ਨਾਮ ਕੀਤਾ।

ਬੋਰਡ ਅਨੁਸਾਰ ਇਸ ਸਾਲ ਕੁੱਲ 2.69 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 94.52 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਹਾਲਾਂਕਿ ਇਹ ਅੰਕੜਾ ਪਿਛਲੇ ਸਾਲ ਨਾਲੋਂ ਥੋੜ੍ਹਾ ਘੱਟ ਦਰਜ ਕੀਤਾ ਗਿਆ ਹੈ।

ਵਿਦਿਆਰਥੀ ਆਪਣੇ ਨਤੀਜੇ PSEB ਦੀ ਵੈੱਬਸਾਈਟ ‘ਤੇ ਜਾ ਕੇ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਚੈੱਕ ਕਰ ਸਕਦੇ ਹਨ। ਨਤੀਜਾ ਡਾਊਨਲੋਡ ਕਰਨ ਅਤੇ ਪ੍ਰਿੰਟ ਕਰਨ ਦੀ ਸਹੂਲਤ ਵੀ ਉਪਲਬਧ ਹੈ।


Punjab school education board


Popular Posts
Just Now