ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ

ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ


ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ


ਪਿਛਲੇ ਦਿਨੀਂ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਾਰੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨਾਲ ਗੱਲਬਾਤ ਕੀਤੀ ਗਈ। ਇਸ ਉਪਰੰਤ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਭੁਖਤ ਸੋਧ ਬਿਲ ਵਿਚ ਇਤਰਾਜ਼ ਯੋਗ ਮੱਦਾਂ ਬਾਰੇ ਵਿਸਥਾਰਤ ਪੱਤਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਗਿਆ ਹੈ।

ਇਸ ਪੱਤਰ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸਪੀਕਰ ਸੰਧਵਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ 15 ਦਿਨਾਂ ਦੇ ਅੰਦਰ ਇਹਨਾਂ ਇਤਰਾਜਾਂ ਅਨੁਸਾਰ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਤਰਾਜ਼ ਯੋਗ ਮੱਦਾਂ ਨੂੰ ਉਕਤ ਐਕਟ ਵਿਚੋਂ ਹਟਾਇਆ ਜਾਵੇ ਤੇ ਜਦੋਂ ਤੱਕ ਇਹ ਇਤਰਾਜ਼ਯੋਗ ਮੱਦਾਂ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਇਸ ਕਾਨੂੰਨੀ ਸੋਧ ਦੀ ਅਗਲੇਰੀ ਕਾਰਵਾਈ ਉੱਤੇ ਮੁਕੰਮਲ ਰੋਕ ਲਗਾਈ ਜਾਵੇ।

ਇਸ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਕਾਲ ਤਖਤ ਸਾਹਿਬ ਪੰਜਾਬ ਸਰਕਾਰ ਨੂੰ ਸਿੱਖ ਕਨੂੰਨੀ ਮਾਹਰਾਂ ਅਤੇ ਜੱਜਾਂ ਦੀ ਇੱਕ ਟੀਮ ਦੇਵੇਗਾਂ ਜਿਸ ਰਾਹੀਂ ਸਰਕਾਰ ਇਸ ਕਾਨੂੰਨੀ ਸੋਧ ਬਾਰੇ ਸਿੱਖਾਂ ਨਾਲ ਸਹਿਮਤੀ ਬਣਾ ਸਕਦੀ ਹੈ। ਜੇਕਰ ਇਹਨਾਂ ਆਦੇਸ਼ਾਂ ਦੇ ਉਲੰਘਣਾ ਹੁੰਦੀ ਹੈ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਥਕ ਰਵਾਇਤਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Leter To Kultar Singh Sandhwan


Popular Posts
Just Now