ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵ


ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ


ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਐਫਆਈਆਰ ਨੰਬਰ 39 ਦੇ ਮਾਮਲੇ ਵਿੱਚ ਅੱਜ ਸੈਸ਼ਨ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਕਾਨੂੰਨੀ ਪੱਖ ਵੱਲੋਂ ਡਿਸਚਾਰਜ ਐਪਲੀਕੇਸ਼ਨ ਸਬੰਧੀ ਕਾਰਵਾਈ ਅੱਗੇ ਵਧਾਈ ਗਈ। ਕੇਸ ਬਾਰੇ ਜਾਣਕਾਰੀ ਦਿੰਦਿਆਂ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਉਹ ਅਰਜ਼ੀ ਪੇਸ਼ ਕੀਤੀ ਗਈ ਸੀ।

ਜਿਸ ਰਾਹੀਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਰਾਜ ਪੱਖ ਵੱਲੋਂ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ।

ਮਾਮਲੇ ਦੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

ਐਡਵੋਕੇਟ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਦਲੀਲਾਂ ਸੁਣਨ ਲਈ ਅਗਲੀ ਤਾਰੀਖ਼ ਨਿਰਧਾਰਤ ਕੀਤੀ ਹੈ। ਉਨ੍ਹਾਂ ਮੁਤਾਬਕ ਕੱਲ੍ਹ ਡਿਸਚਾਰਜ ਐਪਲੀਕੇਸ਼ਨ ‘ਤੇ ਦੋਵੇਂ ਪੱਖਾਂ ਵੱਲੋਂ ਵਿਸਥਾਰ ਨਾਲ ਆਰਗੂਮੈਂਟ ਕੀਤੇ ਜਾਣਗੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਅੱਜ ਅਦਾਲਤ ਵਿੱਚ ਮੁੱਖ ਤੌਰ ਤੇ ਸਟੇਟ ਵੱਲੋਂ ਰਿਪਲਾਈ ਫਾਈਲ ਕਰਨ ਦੀ ਪ੍ਰਕਿਰਿਆ ਹੋਣੀ ਸੀ। ਜਿਸ ਕਾਰਨ ਵਿਸਥਾਰਪੂਰਵਕ ਦਲੀਲਾਂ ਨਹੀਂ ਹੋ ਸਕੀਆਂ। ਅਦਾਲਤ ਨੇ ਸਾਰੇ ਦਸਤਾਵੇਜ਼ ਰਿਕਾਰਡ ਤੇ ਲੈਂਦਿਆਂ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ।

ਇਸ ਮਾਮਲੇ ਨੂੰ ਲੈ ਕੇ ਸਮਰਥਕਾਂ ਅਤੇ ਕਾਨੂੰਨੀ ਵਰਗਾਂ ਵਿੱਚ ਕਾਫ਼ੀ ਚਰਚਾ ਬਣੀ ਹੋਈ ਹੈ। ਹੁਣ ਸਭ ਦੀ ਨਜ਼ਰ ਅਗਲੀ ਸੁਣਵਾਈ ਤੇ ਟਿਕੀ ਹੋਈ ਹੈ। ਜਿੱਥੇ ਡਿਸਚਾਰਜ ਐਪਲੀਕੇਸ਼ਨ ਸਬੰਧੀ ਅਹਿਮ ਦਲੀਲਾਂ ਸਾਹਮਣੇ ਆ ਸਕਦੀਆਂ ਹਨ।

ਅੰਮ੍ਰਿਤਪਾਲ ਸਿੰਘ ਬਾਰੇ ਜਾਣੋ

ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਮੌਜੂਦਾ ਸਮੇਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਮੋਗਾ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਉੱਥੇ ਭੇਜਿਆ ਗਿਆ ਸੀ। ਜੇਲ੍ਹ ਵਿੱਚ ਹੁੰਦਿਆਂ ਹੀ ਅੰਮ੍ਰਿਤਪਾਲ ਨੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਵੱਡੀ ਜਿੱਤ ਹਾਸਲ ਕੀਤੀ ਸੀ।

Amritpal singh case court


Popular Posts
Just Now