ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖ


ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ


ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਜਨਤਕ ਐਮਰਜੈਂਸੀ ਨੂੰ ਛੱਡ ਕੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ਵਿਚ ਹਾਰਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਸੰਦਰਭ ਵਿਚ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿਚ ਜਨਤਕ ਥਾਵਾਂ 'ਤੇ ਲਾਊਡਸਪੀਕਰ, ਜਨਤਕ ਸੰਬੋਧਨ ਪ੍ਰਣਾਲੀਆਂ ਜਾਂ ਕਿਸੇ ਹੋਰ ਧੁਨੀ ਪੈਦਾ ਕਰਨ ਵਾਲੇ ਸਰੋਤ ਦੀ ਵਰਤੋਂ ਨਿਰਧਾਰਤ ਸੀਮਾਵਾਂ ਦੇ ਅੰਦਰ ਰੱਖਣ ਲਈ ਕਿਹਾ ਗਿਆ ਹੈ।

ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਅਤੇ ਹੋਟਲਾਂ ਵਿਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ (ਜਨਤਕ ਐਮਰਜੈਂਸੀ ਨੂੰ ਛੱਡ ਕੇ) ਢੋਲ, ਸ਼ਹਿਨਾਈ, ਕੋਈ ਹੋਰ ਧੁਨੀ ਪੈਦਾ ਕਰਨ ਵਾਲਾ ਯੰਤਰ, ਸਾਊਂਡ ਐਂਪਲੀਫਾਇਰ ਜਾਂ ਡੀ.ਜੇ. ਨਹੀਂ ਵਜਾਏਗਾ। ਇਸੇ ਤਰ੍ਹਾਂ ਨਿੱਜੀ ਮਾਲਕੀ ਵਾਲੇ ਸਾਊਂਡ ਸਿਸਟਮਾਂ ਜਾਂ ਧੁਨੀ ਪੈਦਾ ਕਰਨ ਵਾਲੇ ਯੰਤਰਾਂ ਦਾ ਸ਼ੋਰ ਪੱਧਰ ਨਿੱਜੀ ਅਹਾਤਿਆਂ ਦੀਆਂ ਸੀਮਾਵਾਂ ਲਈ ਨਿਰਧਾਰਤ 5 ਡੀਬੀ(ਏ) ਦੇ ਸ਼ੋਰ ਮਾਪਦੰਡਾਂ ਤੋਂ ਵੱਧ ਨਹੀਂ ਹੋਣਾ ਚਾਹੀਦਾ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੰਗੀਤ ਪ੍ਰਣਾਲੀਆਂ ਨਾਲ ਲੈਸ ਵਾਹਨਾਂ ਦੇ ਮਾਮਲੇ ਵਿਚ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸੰਗੀਤ ਪ੍ਰਣਾਲੀ ਦੁਆਰਾ ਪੈਦਾ ਕੀਤੀ ਗਈ ਆਵਾਜ਼ ਕਿਸੇ ਵੀ ਸਮੇਂ ਵਾਹਨ ਦੇ ਬਾਹਰ ਨਾ ਸੁਣਾਈ ਦੇਵੇ। ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ, ਤਾਂ ਅਜਿਹੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਇਹ ਹੁਕਮ 8 ਜੁਲਾਈ 2026 ਤੱਕ ਲਾਗੂ ਰਹੇਗਾ।


Banned playing the horn


Popular Posts
Just Now