ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ

Neet-Pepar


21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ


ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ ਯੂ.ਜੀ. ਮੁੜ ਪ੍ਰੀਖਿਆ ਲਈ ਨਵੀਂ ਤਾਰੀਖ ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ 21 ਜੂਨ ਨੂੰ ਹੋਵੇਗੀ। ਇਹ ਪ੍ਰੀਖਿਆ 3 ਮਈ ਨੂੰ ਹੋਈ ਸੀ, ਜਿਸ ਵਿਚ 22.79 ਲੱਖ ਵਿਦਿਆਰਥੀ ਸ਼ਾਮਿਲ ਹੋਏ ਸਨ। ਐਨ.ਟੀ.ਏ. ਨੇ ਪਹਿਲਾਂ ਪੇਪਰ ਲੀਕ ਹੋਣ ਦੇ ਦੋਸ਼ਾਂ ਕਾਰਨ ਇਸ ਨੂੰ 12 ਮਈ ਨੂੰ ਰੱਦ ਕਰ ਦਿੱਤਾ ਸੀ।

ਨਵੀਂ ਪ੍ਰੀਖਿਆ ਮਿਤੀ ਦੇ ਨਾਲ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ ਕਿ ਉਨ੍ਹਾਂ ਨੂੰ ਪ੍ਰੀਖਿਆ ਲਈ ਦੁਬਾਰਾ ਅਰਜ਼ੀ ਨਹੀਂ ਦੇਣੀ ਪਵੇਗੀ। ਕੋਈ ਵਾਧੂ ਪ੍ਰੀਖਿਆ ਫੀਸ ਨਹੀਂ ਦਿੱਤੀ ਜਾਵੇਗੀ। ਪਹਿਲਾਂ ਜਮ੍ਹਾਂ ਕਰਵਾਈਆਂ ਗਈਆਂ ਫੀਸਾਂ ਵਾਪਸ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰਾਂ ਨੂੰ ਨਹੀਂ ਬਦਲਿਆ ਜਾਵੇਗਾ। ਐਨ.ਟੀ.ਏ. ਦੀ ਇਕ ਪੋਸਟ ਦੇ ਅਨੁਸਾਰ ਨਵੇਂ ਐਡਮਿਟ ਕਾਰਡ ਜਾਰੀ ਕਰਨ ਦਾ ਸਮਾਂ-ਸਾਰਣੀ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਿਵਾਸ ਸਥਾਨ 'ਤੇ ਇਕ ਉੱਚ-ਪੱਧਰੀ ਮੀਟਿੰਗ ਹੋਈ ਸੀ।

Neet Pepar


Popular Posts
Just Now