ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਦੇਸ਼ ਭਰ ’ਚ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

ਦੇਸ਼ ਭਰ ’ਚ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ


ਦੇਸ਼ ਭਰ ’ਚ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ



ਇਰਾਨ-ਅਮਰੀਕਾ-ਇਜ਼ਰਾਈਲ (Iran-America-Israel) ਵਿਚਾਲੇ ਵਧ ਰਹੀ ਤਣਾਅ ਅਤੇ ਮੱਧ ਪੂਰਬੀ ਭੂ-ਰਾਜਨੀਤਿਕ ਅਸਥਿਰਤਾ ਕਾਰਨ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿਚ ਵੱਡਾ ਵਾਧਾ ਹੋਇਆ ਹੈ। ਪੈਟਰੋਲ 94.77 ਰੁਪਏ ਤੋਂ ਵਧ ਕੇ 97.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.67 ਰੁਪਏ ਤੋਂ ਵਧ ਕੇ 90.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤਰ੍ਹਾਂ ਪੈਟਰੋਲ 3.14 ਰੁਪਏ ਤੇ ਡੀਜ਼ਲ 3.11 ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

ਇਹ ਵਾਧਾ ਲਗਭਗ ਦੋ ਸਾਲਾਂ ਬਾਅਦ ਹੋਇਆ ਹੈ।ਇਸ ਵਾਧੇ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ’ਤੇ ਪੈ ਰਿਹਾ ਹੈ। ਭਾਰਤ ਆਪਣੀਆਂ ਤੇਲ ਲੋੜਾਂ ਦਾ ਵੱਡਾ ਹਿੱਸਾ ਆਯਾਤ ਕਰਦਾ ਹੈ, ਇਸ ਲਈ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਘਰੇਲੂ ਬਾਜ਼ਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਆਵਾਜਾਈ ਮਹਿੰਗੀ ਹੋਣ ਕਾਰਨ ਸਬਜ਼ੀਆਂ, ਕਰਿਆਨੇ, ਦੁੱਧ ਅਤੇ ਰੋਜ਼ਾਨਾ ਲੋੜਾਂ ਦੀਆਂ ਕੀਮਤਾਂ ਵੀ ਵਧਣ ਦੀ ਸੰਭਾਵਨਾ ਹੈ।

ਮੱਧ ਵਰਗ ਅਤੇ ਗਰੀਬ ਵਰਗ ਇਸ ਮਹਿੰਗਾਈ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ।ਇਸ ਤੋਂ ਇਲਾਵਾ ਵੱਡੇ ਸ਼ਹਿਰਾਂ ਵਿਚ ਸੀਐਨਜੀ ਵੀ 2 ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਗਿਆ ਹੈ। ਦਿੱਲੀ ਵਿਚ ਹੁਣ ਇੱਕ ਕਿਲੋ ਸੀਐਨਜੀ ਲਈ 79.09 ਰੁਪਏ ਖਰਚ ਕਰਨੇ ਪੈਣਗੇ।

ਇਹ ਵਾਧਾ ਸਿਰਫ਼ ਘਰੇਲੂ ਟੈਕਸਾਂ ਜਾਂ ਨੀਤੀਆਂ ਕਾਰਨ ਨਹੀਂ, ਸਗੋਂ ਵਿਸ਼ਵਵਿਆਪੀ ਤੇਲ ਸਪਲਾਈ ਦੀ ਅਨਿਸ਼ਚਿਤਤਾ ਅਤੇ ਯੁੱਧੀ ਤਣਾਅ ਕਾਰਨ ਹੋਇਆ ਹੈ। ਇਸ ਨਾਲ ਲੋਕਾਂ ਵਿਚ ਚਿੰਤਾ ਵਧ ਗਈ ਹੈ ਕਿਉਂਕਿ ਮਹਿੰਗਾਈ ਉਨ੍ਹਾਂ ਲੋਕਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਂਦੀ ਹੈ ਜਿਨ੍ਹਾਂ ਦੀ ਆਮਦਨ ਸੀਮਤ ਹੈ।

Petrol and diesel prices


Popular Posts
Just Now