ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ

-Parents-Await-Son-s-Return-For-


ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ


ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਸ਼ੀਆਂ ਦੀ ਫੌਜ ਵਿਚੋਂ ਪਿਛਲੇ 8 ਮਹੀਨਿਆਂ ਤੋਂ ਲਾਪਤਾ ਨੌਜਵਾਨ ਦਾ ਪਤਾ ਲਗਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਤੱਕ ਪਹੁੰਚ ਕੀਤੀ ਹੈ। ਅੰਮ੍ਰਿਤਸਰ ਜਿਲ੍ਹੇ ਦੀ ਰਹਿਣ ਵਾਲੀ ਨਵਦੀਪ ਕੌਰ ਨੇ ਨਿਰਮਲ ਕੁਟੀਆਂ ਸੁਲਤਾਨਪੁਰ ਲੋਧੀ ਪਹੁੰਚ ਕੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਉਸ ਦਾ ਪਤੀ ਹੀਰਾ ਸਿੰਘ ਅਕਤੂਬਰ 2024 ਵਿਚ ਮਾਸਕੋ ਉਚੇਰੀ ਵਿੱਦਿਆ ਹਾਸਲ ਕਰਨ ਲਈ ਮਾਸਕੋ ਗਿਆ ਸੀ। ਉਥੇ ਅਗਸਤ 2025 ਵਿਚ ਰਸ਼ੀਅਨ ਫੋਜ ਵਿਚ ਭਰਤੀ ਹੋ ਗਿਆ ਸੀ। ਭਰਤੀ ਕਰਨ ਸਮੇਂ ਕਿਹਾ ਗਿਆ ਸੀ ਕਿ 14 ਲੱਖ ਰੁਪਏ ਤੁਰੰਤ ਉਨ੍ਹਾਂ ਦੇ ਖਾਤੇ ਵਿਚ ਚਲੇ ਜਾਣਗੇ ਅਤੇ ਹਰ ਮਹੀਨੇ ਢਾਈ ਲੱਖ ਰੁਪਏ ਤਨਖਾਹ ਮਿਲਿਆ ਕਰੇਗੀ। ਨਵਦੀਪ ਕੌਰ ਨੇ ਦੱਸਿਆ ਕਿ 15 ਦਿਨਾਂ ਦੀ ਫੌਜੀ ਟ੍ਰੈਨਿੰਗ ਤੋਂ ਬਾਅਦ ਉਸ ਦੇ ਪਤੀ ਹੀਰਾ ਸਿੰਘ ਨੂੰ ਜੰਗ ਵਿਚ ਭੇਜ ਦਿੱਤਾ ਸੀ। ਜਦ ਕਿ ਉਸ ਦਾ ਪਤੀ ਮਾਨਸਿਕ ਤੌਰ ‘ਤੇ ਜੰਗ ਵਾਸਤੇ ਤਿਆਰ ਹੀ ਨਹੀਂ ਸੀ ਕਿਉਂਕਿ ਫੌਜ਼ ਵਿਚ ਭਰਤੀ ਹੋਣ ਸਮੇਂ ਇਹ ਦਾਅਵਾ ਵੀ ਕੀਤਾ ਗਿਆ ਸੀ ਕਿ ਹੀਰਾ ਸਿੰਘ ਕੋਲੋ ਸਿਰਫ਼ ਫੌਜ਼ ਨੂੰ ਖਾਣਾ ਪਹੁੰਚਾਉਣਾ ਹੈ ਅਤੇ ਫੌਜੀਆਂ ਵਾਸਤੇ ਬੰਕਰ ਪੁੱਟਣ ਦਾ ਕੰਮ ਹੀ ਲਿਆ ਜਾਵੇਗਾ।

ਪੀੜਤ ਨਵਦੀਪ ਕੌਰ ਨੇ ਦੱਸਿਆ ਕਿ ਸਤੰਬਰ 2025 ਵਿਚ ਉਸ ਦੀ ਅਪਾਣੇ ਪਤੀ ਹੀਰਾ ਸਿੰਘ ਨਾਲ ਆਖਰੀਵਾਰ ਗੱਲ ਹੋਈ ਸੀ। ਹੁਣ ਜਦੋਂ 8 ਮਹੀਨੇ ਬੀਤ ਗਏ ਹਨ। ਉਨ੍ਹਾਂ ਦੀ ਕੋਈ ਗੱਲ ਨਹੀਂ ਹੋ ਰਹੀ। ਨਵਦੀਪ ਕੌਰ ਦਾ 6 ਸਾਲ ਦਾ ਵੱਡਾ ਲੜਕਾ ਅਜਿਹੀ ਬੀਮਾਰੀ ਜਿਸ ਦਾ ਇਸ ਦੁਨੀਆਂ ਵਿੱਚ ਕੋਈ ਇਲਾਜ ਹੀ ਨਹੀਂ ਹੈ। ਸੇਰੇਬ੍ਰਲ ਪਾਲਸੀ (ਸੀਪੀ) ਜੋ ਬੱਚੇ ਦੀ ਗਤੀ, ਮਾਸਪੇਸ਼ੀਆਂ ਅਤੇ ਅਵਾਜ਼ ਨੂੰ ਪ੍ਰਭਾਵਿਤ ਕਰਦਾ ਹੈ ਤੇ ਉਮਰ ਦੇ ਵੱਧਣ ਨਾਲ ਦਿਮਾਗ ਵਿਚ ਨੁਕਸ ਵੱਧਣ ਲੱਗ ਪੈਂਦਾ ਹੈ। ਦੂਜੇ ਬੱਚੇ ਦੀ ਉਮਰ ਢਾਈ ਸਾਲ ਹੈ ਜਦ ਕਿ ਤੀਜੇ ਬੱਚੇ ਦੀ ਉਮਰ ਇੱਕ ਸਾਲ ਹੈ। ਦੋ ਬੱਚੇ ਬਹੁਤ ਛੋਟੇ ਹਨ ਤੇ ਜਦ ਕਿ ਵੱਡਾ ਲੜਕਾ ਨਾ ਬੋਲ ਸਕਦਾ ਹੈ, ਨਾ ਸੁਣ ਸਕਦਾ ਹੈ ਤੇ ਨਾ ਬੈਠ ਸਕਦਾ ਹੈ ਨਾ ਚੱਲ ਫਿਰ ਸਕਦਾ ਹੈ। ਨਵਦੀਪ ਦੀਆਂ ਅੱਖਾਂ ਵਿਚ ਵਗਦੇ ਹੰਝੂ ਰੁਕਣ ਦਾ ਨਾਂਅ ਨਹੀਂ ਸੀ ਲੈ ਰਹੇ ਜਦੋਂ ਉਹ ਆਪਣੇ ਬੀਮਾਰ ਪੁੱਤ ਨੂੰ ਛਾਤੀ ਨਾਲ ਲਾ ਕੇ ਪਾਣੀ ਪਿਲਾ ਰਹੀ ਸੀ।

Parents Await Son s Return For 8 Months


Popular Posts
Just Now