ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

Inder-kaurs-last-rites


ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ



 

ਲੁਧਿਆਣਾ ਵਿੱਚ ਪੰਜਾਬੀ ਗਾਇਕਾ ਇੰਦਰ ਕੌਰ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ ਜਾਂਚ ਤੋਂ ਪਤਾ ਲੱਗਿਆ ਹੈ ਕਿ ਗਾਇਕਾ ਨੂੰ ਦੋ ਗੋਲੀਆਂ ਲੱਗੀਆਂ ਸਨ। ਇੱਕ ਗੋਲੀ ਉਸ ਦੀ ਸੱਜੀ ਛਾਤੀ ਵੱਲੋਂ ਆਰ-ਪਾਰ ਹੋਈ ਅਤੇ ਦੂਜੀ ਗੋਲੀ ਮੱਥੇ ਵਿਚ ਫਸੀ ਮਿਲੀ।

ਪੋਸਟਮਾਰਟਮ ਲੁਧਿਆਣਾ ਵਿੱਚ ਡਾਕਟਰਾਂ ਦੇ ਇੱਕ ਬੋਰਡ ਵੱਲੋਂ ਕੀਤਾ ਗਿਆ ਸੀ, ਜਿਸ ਵਿੱਚ ਫੋਰੈਂਸਿਕ ਮਾਹਿਰ ਡਾ. ਕਰਨ, ਡਾ. ਵਿਸ਼ਾਲ ਚੋਪੜਾ ਅਤੇ ਡਾ. ਮਨਦੀਪ ਸ਼ਾਮਲ ਸਨ।

ਪੋਸਟਮਾਰਟਮ ਤੋਂ ਬਾਅਦ ਇੰਦਰ ਕੌਰ ਦਾ ਲੁਧਿਆਣਾ ਵਿੱਚ ਸਸਕਾਰ ਕੀਤਾ ਗਿਆ। ਸਮਾਰੋਹ ਦੌਰਾਨ ਉਸਦੀ ਮਾਂ ਬੇਸੁੱਧ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਵੀ ਧਾਹਾਂ ਮਾਰ ਕੇ ਰੋਂਦੇ ਹੋਏ ਦਿਖਾਈ ਦਿੱਤੇ।ਦੂਜੇ ਪਾਸੇ ਕਤਲ ਦੇ ਦੋਸ਼ੀ NRI ਸੁਖਵਿੰਦਰ ਸਿੰਘ ਉਰਫ ਸੁੱਖੀ ਬਰਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਇਹ ਕਤਲ ਨਹੀਂ ਸੁਸਾਈਡ ਹੈ। ਸੁੱਖੀ ਪੰਜਾਬ ਆਇਆ ਸੀ, ਇਸ ਦਾ ਵੀ ਕਿਸੇ ਕੋਲ ਕੋਈ ਸਬੂਤ ਨਹੀਂ। ਉਸ ਨੇ ਸੁੱਖੀ ਦੇ ਪਿਤਾ ਨੂੰ ਕੇਸ ਵਿਚ ਨਾਮਜਦ ਕਰਨ ਨੂੰ ਵੀ ਗਲਤ ਕਰਾਰ ਦਿੰਦੇ ਹੋਏ ਪੁਲਿਸ ਜਾਂਚ ਥਿਓਰੀ ਤੇ ਇੰਦਰ ਦੇ ਪਰਿਵਾਰ ਦੇ ਦੋਸ਼ਾਂ ‘ਤ ਸਵਾਲ ਖੜ੍ਹੇ ਕੀਤੇ। ਉਥੇ ਹੀ ਇੰਦਰ ਕੌਰ ਦੇ ਵਕੀਲ ਨੇ ਕਿਹਾ ਕਿ ਬਚਾਅ ਪੱਖ ਦੇ ਕਹਿਣ ਨਾਲ ਕੁਝ ਨੀਂ ਹੁੰਦਾ ਦੋਸ਼ੀਆਂ ਦਾ ਪਿਛਲੇ 6 ਦਿਨਾਂ ਤੋਂ ਰਿਮਾਂਡ ਚੱਲ ਰਿਹਾ ਹੈ। ਸੁਖਵਿੰਦਰ ‘ਤੇ ਹੋਈ FIR ਮੁਤਾਬਕ ਉਸ ਖਿਲਾਫ LOC ਜਾਰੀ ਹੋ ਗਾਏਗੀ ਉਹ ਵੀ ਪੁਲਿਸ ਦੇ ਹੱਥੇ ਚੜ੍ਹ ਜਾਏਗਾ।

ਦੱਸ ਦੇਈਏ ਕਿ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਿੰਦਰ ਕੌਰ ਦਾ ਕਤਲ ਉਸਦੇ ਐਨਆਰਆਈ ਬੁਆਏਫ੍ਰੈਂਡ ਸੁਖਵਿੰਦਰ ਸਿੰਘ ਉਰਫ਼ ਸੁੱਖੀ ਬਰਾੜ ਨੇ ਕੀਤਾ ਸੀ। ਉਸਨੇ ਇੰਦਰ ਨੂੰ ਲੁਧਿਆਣਾ ਦੇ ਸਮਰਾਲਾ ਨੇੜੇ ਨੀਲੋ ਨਹਿਰ ਦੇ ਕੰਢੇ ਉਸਦੀ ਕਾਰ ਵਿੱਚ ਗੋਲੀ ਮਾਰ ਦਿੱਤੀ ਸੀ ਕਿਉਂਕਿ ਉਸਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਉਸਨੇ ਲਾਸ਼ ਨੂੰ ਨੀਲੋ ਨਹਿਰ ਵਿੱਚ ਅਤੇ ਉਸਦੀ ਕਾਰ ਨੂੰ ਰਾਮਪੁਰ ਪਿੰਡ ਨੇੜੇ ਨਹਿਰ ਵਿੱਚ ਸੁੱਟ ਦਿੱਤਾ

Inder kaurs last rites


Popular Posts
Just Now