ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ ‘ਚ ਚੋਣਾਂ ਵਿਚਾਲੇ ED ਦਾ ਵੱਡਾ ਐਕਸ਼ਨ! ਜ਼ੀਰਕਪੁਰ ‘ਚ ਮਸ਼ਹੂਰ ਬਿਲਡਰ ਦੇ ਘਰ ਸਣੇ ਕਈ ਹੋਰ ਟਿਕਾਣਿਆਂ ‘ਤੇ ਕੀਤੀ ਰੇਡ

ਪੰਜਾਬ ‘ਚ ਚੋਣਾਂ ਵਿਚਾਲੇ ED ਦਾ ਵੱਡਾ ਐਕਸ਼ਨ! ਜ਼ੀਰਕਪੁਰ ‘ਚ ਮਸ਼ਹੂਰ ਬਿਲਡ


ਪੰਜਾਬ ‘ਚ ਚੋਣਾਂ ਵਿਚਾਲੇ ED ਦਾ ਵੱਡਾ ਐਕਸ਼ਨ! ਜ਼ੀਰਕਪੁਰ ‘ਚ ਮਸ਼ਹੂਰ ਬਿਲਡਰ ਦੇ ਘਰ ਸਣੇ ਕਈ ਹੋਰ ਟਿਕਾਣਿਆਂ ‘ਤੇ ਕੀਤੀ ਰੇਡ



ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਜ਼ੀਰਕਪੁਰ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਰਾਇਲ ਅਸਟੇਟ ਦੇ ਦਫ਼ਤਰ ‘ਤੇ ਛਾਪਾ ਮਾਰਿਆ ਹੈ। ਰਿਪੋਰਟਾਂ ਅਨੁਸਾਰ, ਈਡੀ ਦੀ ਟੀਮ ਸਵੇਰੇ 7:30 ਵਜੇ ਦੇ ਕਰੀਬ ਦਫ਼ਤਰ ਪਹੁੰਚੀ ਅਤੇ ਉੱਥੇ ਮੌਜੂਦ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਕਾਰਵਾਈ ਦੌਰਾਨ ਦਫ਼ਤਰ ਦੇ ਬਾਹਰ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਇਹ ਮਾਮਲਾ ਰਾਇਲ ਅਸਟੇਟ ਅਤੇ ਇਸ ਨਾਲ ਜੁੜੇ ਕਾਰੋਬਾਰੀਆਂ ਦੀਆਂ ਵਿੱਤੀ ਗਤੀਵਿਧੀਆਂ ਨਾਲ ਸਬੰਧਤ ਹੈ।

ਸੂਤਰਾਂ ਅਨੁਸਾਰ, ਈਡੀ ਦੀ ਕਾਰਵਾਈ ਰਾਇਲ ਅਸਟੇਟ ਦੇ ਮਾਲਕਾਂ ਪ੍ਰਵੀਨ ਰੌਕੀ ਕਾਂਸਲ ਅਤੇ ਨੀਰਜ ਕਾਂਸਲ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀਆਂ ਵਿੱਤੀ ਰਿਕਾਰਡਾਂ, ਜਾਇਦਾਦ ਦੇ ਦਸਤਾਵੇਜ਼ਾਂ, ਡਿਜੀਟਲ ਡਿਵਾਈਸਾਂ ਅਤੇ ਲੈਣ-ਦੇਣ ਨਾਲ ਸਬੰਧਤ ਮਹੱਤਵਪੂਰਨ ਫਾਈਲਾਂ ਦੀ ਜਾਂਚ ਕਰ ਰਹੀਆਂ ਹਨ।

ਸੂਤਰਾਂ ਅਨੁਸਾਰ, ਪ੍ਰਵੀਨ ਕਾਂਸਲ ਦੇ ਘਰ ‘ਤੇ ਵੀ ਛਾਪੇਮਾਰੀ ਕਰ ਰਹੀ ਹੈ। ਇਸ ਤੋਂ ਇਲਾਵਾ, ਅਧਿਕਾਰੀਆਂ ਦੀਆਂ ਕਈ ਟੀਮਾਂ ਇੱਕੋ ਸਮੇਂ ਵੱਖ-ਵੱਖ ਥਾਵਾਂ ‘ਤੇ ਪਹੁੰਚੀਆਂ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਾਂਚ ਏਜੰਸੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Ed raids


Popular Posts
Just Now