ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦਫ਼ਤਰ ਵਿਖੇ ਸਾਂਭਿਆ ਪ੍ਰਧਾਨਗੀ ਦਾ ਅਹੁਦਾ

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦਫ਼ਤਰ ਵਿਖੇ ਸਾਂਭਿਆ ਪ੍ਰਧਾਨਗੀ ਦਾ ਅਹੁਦਾ


ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦਫ਼ਤਰ ਵਿਖੇ ਸਾਂਭਿਆ ਪ੍ਰਧਾਨਗੀ ਦਾ ਅਹੁਦਾ


ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਦਫ਼ਤਰ (ਸੈਕਟਰ 37) ਵਿੱਚ ਅੱਜ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅਰਦਾਸ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਗੁਰੂ ਤੋਂ ਆਸ਼ੀਰਵਾਦ ਲੈ ਕੇ ਉਨ੍ਹਾਂ ਨੇ ਚਾਰਜ ਸੰਭਾਲਿਆ। ਸਮਾਰੋਹ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਵੀ ਵਿਸ਼ੇਸ਼ ਤੌਰ ਤੇ ਲਗਾਈ ਗਈ।

ਕੇਵਲ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ 2027 ਦੀਆਂ ਪੰਜਾਬ ਅਸੈਂਬਲੀ ਚੋਣਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬਰਾਬਰੀ ਵਾਲੇ ਮਾਡਲ ਤੇ ਸਰਕਾਰ ਬਣਾਉਣ ਦਾ ਟੀਚਾ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੇਂਦਰ ਸਰਕਾਰ ਦੀਆਂ ਵਿਕਾਸਾਤਮਕ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਏਗੀ ਅਤੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿਵਾਇਆ ਕਿ ਭਾਜਪਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰਾ ਪਹਿਰਾ ਦੇਵੇਗੀ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਸਮੇਤ ਭਾਜਪਾ ਦੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

Kewal Dhillon


Popular Posts
Just Now