ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ,ਪੁਲਿਸ ਨੇ ਸੁਰੱਖਿਆ ਕੀਤੀ ਸਖਤ

Operation-blue-star


ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ,ਪੁਲਿਸ ਨੇ ਸੁਰੱਖਿਆ ਕੀਤੀ ਸਖਤ



ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਸਮਾਗਮਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਆਪ੍ਰੇਸ਼ਨ ਬਲੂ ਸਟਾਰ (Operation Blue Star) 1984 ਵਿੱਚ ਹੋਇਆ ਇੱਕ ਬਹੁਤ ਸੰਵੇਦਨਸ਼ੀਲ ਸੈਨਿਕ ਅਭਿਆਨ ਸੀ, ਜਿਸਦੀ ਯਾਦ ਵਿੱਚ ਹਰ ਸਾਲ ਜੂਨ ਦੇ ਪਹਿਲੇ ਹਫ਼ਤੇ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕੀਤੇ ਜਾਂਦੇ ਹਨ। ਇਹ ਸਮਾਗਮ ਆਮ ਤੌਰ ‘ਤੇ ਸਿੱਖ ਸੰਸਥਾਵਾਂ ਵੱਲੋਂ, ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਕੀਤੇ ਜਾਂਦੇ ਹਨ। ਇਸ ਮੌਕੇ ‘ਤੇ ਆਪ੍ਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਧਾਰਮਿਕ ਸਮਾਗਮਾਂ ਦੀ ਲੜੀ ਚੱਲਦੀ ਹੈ।ਉੱਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਨੇ 6 ਜੂਨ ਨੂੰ ਮਨਾਏ ਜਾ ਰਹੇ ਆਪ੍ਰੇਸ਼ਨ ਬਲੂ ਸਟਾਰ ਹਫ਼ਤੇ ਲਈ ਅੰਮ੍ਰਿਤਸਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਪੁਲਿਸ ਨਿਯਮਤ ਫਲੈਗ ਮਾਰਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਫਲੈਗ ਮਾਰਚ 6 ਜੂਨ ਤੱਕ ਜਾਰੀ ਰਹਿਣਗੇ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਘੱਲੂਘਾਰਾ ਹਫ਼ਤੇ ਲਈ ਇੱਕ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਤਿੰਨਾਂ ਜ਼ੋਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਵੇਦਨਸ਼ੀਲ ਇਲਾਕਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ।

ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 2500 ਪੁਲਿਸ ਜਵਾਨਾਂ ਦੇ ਨਾਲ BSF, ITBP ਅਤੇ RAF ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾ ਸਕੇ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਪੁਰਾਣੇ ਸ਼ਹਿਰ ਦੇ ਖੇਤਰਾਂ, ਹਰਿਮੰਦਰ ਸਾਹਿਬ ਅਤੇ ਆਲੇ ਦੁਆਲੇ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਫਲੈਗ ਮਾਰਚਾਂ ਦਾ ਉਦੇਸ਼ ਜਨਤਾ ਵਿੱਚ ਵਿਸ਼ਵਾਸ ਪੈਦਾ ਕਰਨਾ ਅਤੇ ਕਿਸੇ ਵੀ ਅਫਵਾਹ ਜਾਂ ਸਮਾਜ ਵਿਰੋਧੀ ਗਤੀਵਿਧੀਆਂ ‘ਤੇ ਨਜ਼ਰ ਰੱਖਣਾ ਹੈ।

ਪੁਲਿਸ ਅਨੁਸਾਰ, ਸ਼ਹਿਰ ਭਰ ਵਿੱਚ ਨਿਰੰਤਰ ਗਸ਼ਤ, ਨਾਕਾਬੰਦੀ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।



Operation blue star


Popular Posts
Just Now