ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਤਰੁਣ ਚੁੱਘ ਦੀ ਰਾਜ ਸਭਾ ‘ਚ ਐਂਟਰੀ ਤੈਅ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ ਉਮੀਦਵਾਰ

Tarun-chugh


ਪੰਜਾਬ ਦੇ ਤਰੁਣ ਚੁੱਘ ਦੀ ਰਾਜ ਸਭਾ ‘ਚ ਐਂਟਰੀ ਤੈਅ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ ਉਮੀਦਵਾਰ



ਭਾਜਪਾ ਨੇ ਆਪਣੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਵੱਲੋਂ 2026 ਦੀਆਂ ਰਾਜ ਸਭਾ ਚੋਣਾਂ ਅਤੇ ਓਡੀਸ਼ਾ ਉਪ ਚੋਣਾਂ ਲਈ ਜਾਰੀ ਕੀਤੀ ਗਈ ਸੂਚੀ ਵਿੱਚ ਤਰੁਣ ਚੁੱਘ ਦਾ ਨਾਮ ਸ਼ਾਮਲ ਹੈ।

ਭਾਜਪਾ ਦੇ ਰਾਸ਼ਟਰੀ ਮਹਾਸਚਿਵ ਤਰੁਣ ਚੁੱਘ ਪੰਜਾਬ ਦੇ ਪ੍ਰਮੁੱਖ ਨੇਤਾਵਾਂ ਵਿੱਚੋਂ ਇੱਕ ਹਨ ਅਤੇ ਅੰਮ੍ਰਿਤਸਰ ਨਾਲ ਸੰਬੰਧ ਰੱਖਦੇ ਹਨ। ਪਾਰਟੀ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਮੱਧ ਪ੍ਰਦੇਸ਼ ਤੋਂ ਰਾਜ ਸਭਾ ਭੇਜਣ ਦਾ ਫ਼ੈਸਲਾ ਕੀਤਾ ਹੈ।

ਜਾਰੀ ਸੂਚੀ ਅਨੁਸਾਰ ਮੱਧ ਪ੍ਰਦੇਸ਼ ਤੋਂ ਤਰੁਣ ਚੁੱਘ ਅਤੇ ਰਜਨੀਸ਼ ਅਗਰਵਾਲ, ਰਾਜਸਥਾਨ ਤੋਂ ਡਾ. ਅਲਕਾ ਗੁਰਜਰ ਅਤੇ ਡਾ. ਸਤੀਸ਼ ਪੂਨੀਆ, ਗੁਜਰਾਤ ਤੋਂ ਰਾਜੂਭਾਈ ਸ਼ੁਕਲਾ, ਮੁਕੇਸ਼ ਭਾਈ ਰਾਠਵਾ, ਮਾਨ ਸਿੰਘ ਪਰਮਾਰ ਅਤੇ ਜੀਤੇਂਦਰ ਮੇਘਜੀਭਾਈ ਕੰਜਾਰੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਤੋਂ ਤਾਈ ਤਾਗਾ ਅਤੇ ਮਣੀਪੁਰ ਤੋਂ ਏ. ਸ਼ਾਰਦਾ ਦੇਵੀ ਨੂੰ ਵੀ ਮੌਕਾ ਦਿੱਤਾ ਗਿਆ ਹੈ।

ਗੌਰਤਲਬ ਹੈ ਕਿ ਹਾਲ ਹੀ ਵਿੱਚ ਭਾਜਪਾ ਨੇ ਪੰਜਾਬ ਇਕਾਈ ਵਿੱਚ ਵੱਡੇ ਬਦਲਾਅ ਕਰਦਿਆਂ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਦੀ ਥਾਂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਇਆ ਸੀ। ਅਜਿਹੇ ਵਿੱਚ ਤਰੁਣ ਚੁੱਘ ਦਾ ਰਾਜ ਸਭਾ ਲਈ ਨਾਮਜ਼ਦ ਹੋਣਾ ਪੰਜਾਬ ਭਾਜਪਾ ਲਈ ਇੱਕ ਹੋਰ ਅਹਿਮ ਸਿਆਸੀ ਘਟਨਾ ਮੰਨੀ ਜਾ ਰਹੀ ਹੈ।


Tarun chugh


Popular Posts
Just Now