ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪ


MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ


ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਵਕੀਲ ਸਿਮਰਨਜੀਤ ਸਿੰਘ ਦੀ ਪਟੀਸ਼ਨ ’ਤੇ ਇਹ ਕਾਰਵਾਈ ਕੀਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਜੂਨ ਤੋਂ ਪਹਿਲਾਂ ਜਵਾਬ ਦਾਖਲ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਅਤੇ ਕੁਝ ਵੱਖਵਾਦੀਆਂ ਨੇ 10 ਲੋਕਾਂ ਦੀ ਲਿਸਟ ਜਾਰੀ ਕੀਤੀ ਸੀ। ਇਸ ਲਿਸਟ ’ਚ ਐਡਵੋਕੇਟ ਸਿਮਰਨਜੀਤ ਸਿੰਘ ਦਾ ਨਾਂਅ ਵੀ ਸ਼ਾਮਲ ਹੈ। ਇਸ ਲਿਸਟ ਦੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਸਾਲ ਐਡਵੋਕੇਟ ਸਿਮਰਨਜੀਤ ਸਿੰਘ ਨੂੰ ਸੁਰੱਖਿਆ ਮਿਲੀ ਸੀ।


ਹਾਲਾਂਕਿ, ਹੁਣ ਬਿਨਾਂ ਕਿਸੇ ਖਤਰੇ ਦੇ ਮੁਲਾਂਕਣ ਦੇ ਉਸਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ, ਜਦਕਿ ਵਕੀਲ ਦਾ ਕਹਿਣਾ ਹੈ ਕਿ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਅਜੇ ਵੀ ਖਤਰਾ ਹੈ। ਇਸ ਲਈ, ਐਡਵੋਕੇਟ ਸਿਮਰਨਜੀਤ ਸਿੰਘ ਨੇ ਹੁਣ ਆਪਣੀ ਵਾਪਸ ਲਈ ਗਈ ਸੁਰੱਖਿਆ ਨੂੰ ਬਹਾਲ ਕਰਨ ਲਈ ਹਾਈ ਕੋਰਟ ਦਾ ਰੁਖ ਕੀਤਾ ਹੈ।

ਐਡਵੋਕੇਟ ਸਿਮਰਨਜੀਤ ਸਿੰਘ ਇਸ ਸਮੇਂ ਗੁਰਪ੍ਰੀਤ ਸਿੰਘ ਹਰੀਨੌ ਕਤਲ ਕੇਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜ ਰਹੇ ਹਨ। ਉੱਥੇ ਹੀ ਅੰਮ੍ਰਿਤਪਾਲ ਸਿੰਘ ਦੇ ਸੰਸਦ ਚੋਣਾਂ ਨੂੰ ਚੁਣੌਤੀ ਦਿੰਦੇ ਹੋਏ ਵਿਕਰਮਜੀਤ ਸਿੰਘ ਦੋਆਬੀ ਨੇ ਹਾਈਕੋਰਟ ’ਚ ਜੋ ਪਟੀਸ਼ਨ ਦਾਇਰ ਕੀਤੀ ਹੈ ਉਸ ’ਚ ਵੀ ਉਹ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਅਤੇ ਦੋਆਬੀ ਵੱਲੋਂ ਪੇਸ਼ ਹੋ ਰਹੇ ਹਨ।

notice issued to punjab government


Popular Posts
Just Now