ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅੰਡੇਮਾਨ-ਨਿਕੋਬਾਰ ਟਾਪੂਆਂ ਵਿਚ ਡੇਢ ਕਰੋੜ ਰੁੱਖ ਕੱਟਣ ਦੀ ਯੋਜਨਾ ਤੁਰੰਤ ਰੋਕੀ ਜਾਵੇ - ਸੰਤ ਸੀਚੇਵਾਲ

Balbir-Singh-Seechewaal


ਅੰਡੇਮਾਨ-ਨਿਕੋਬਾਰ ਟਾਪੂਆਂ ਵਿਚ ਡੇਢ ਕਰੋੜ ਰੁੱਖ ਕੱਟਣ ਦੀ ਯੋਜਨਾ ਤੁਰੰਤ ਰੋਕੀ ਜਾਵੇ - ਸੰਤ ਸੀਚੇਵਾਲ


ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੰਡੇਮਾਨ-ਨਿਕੋਬਾਰ ਟਾਪੂ ਸਮੂਹ ਵਿਚ ਲਗਭਗ ਡੇਢ ਕਰੋੜ ਰੁੱਖਾਂ ਦੀ ਕਟਾਈ ਸੰਬੰਧੀ ਪ੍ਰਸਤਾਵਿਤ ਯੋਜਨਾ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਜੰਗਲਾਤ ਮੰਤਰੀ ਅਤੇ ਵਾਤਾਵਰਣ ਮੰਤਰੀ ਨੂੰ ਪੱਤਰ ਲਿਖ ਕੇ ਇਸ ਪ੍ਰੋਜੈਕਟ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਹੈ।ਸਾਲ 2020 ਤੋਂ ਚੱਲ ਰਹੇ ਇਸ ਪ੍ਰੋਜੈਕਟ ਤਹਿਤ ਵੱਡੇ ਪੱਧਰ ‘ਤੇ ਰੁੱਖਾਂ ਦੀ ਕਟਾਈ ਨਾਲ ਟਾਪੂਆਂ ਦਾ ਨਾਜ਼ੁਕ ਵਾਤਾਵਰਣਕ ਸੰਤੁਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿਚ ਪਹਿਲਾਂ ਹੀ ਜੰਗਲਾਂ ਹੇਠਲਾ ਰਕਬਾ ਬਹੁਤ ਘੱਟ ਹੈ, ਜਦਕਿ ਆਲਮੀ ਤਪਸ਼ ਅਤੇ ਜਲਵਾਯੂ ਤਬਦੀਲੀ ਵਰਗੀਆਂ ਚੁਣੌਤੀਆਂ ਦੇ ਮੱਦੇਨਜ਼ਰ ਇਸ ਸਮੇਂ ਰੁੱਖਾਂ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ।ਸੰਤ ਸੀਚਵੇਾਲ ਨੇ ਕਿਹਾ ਕਿ ਪੂਰੀ ਦੁਨੀਆ ਇਸ ਵੇਲੇ ਜਲਵਾਯੂ ਤਬਦੀਲੀ ਅਤੇ ਵਧ ਰਹੇ ਤਾਪਮਾਨ ਦੀ ਸਮੱਸਿਆ ਨਾਲ ਜੂਝ ਰਹੀ ਹੈ। ਅਜਿਹੇ ਸਮੇਂ ਵਿਚ ਡੇਢ ਕਰੋੜ ਰੁੱਖਾਂ ਦੀ ਕਟਾਈ ਦੀ ਯੋਜਨਾ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਹੈ। ਜੰਗਲਾਂ ਵਿਚ ਕਈ ਅਜਿਹੇ ਦੁਰਲੱਭ ਅਤੇ ਵਿਲੱਖਣ ਕਿਸਮ ਦੇ ਰੁੱਖ ਅਤੇ ਜੀਵ-ਜੰਤੂ ਪਾਏ ਜਾਂਦੇ ਹਨ ਜੋ ਦੁਨੀਆ ਦੇ ਹੋਰ ਕਿਸੇ ਖੇਤਰ ਵਿਚ ਨਹੀਂ ਮਿਲਦੇ। ਇੰਨੀ ਵੱਡੀ ਗਿਣਤੀ ਵਿਚ ਰੁੱਖਾਂ ਦੀ ਕਟਾਈ ਵਿਕਾਸ ਨਹੀਂ, ਸਗੋਂ ਵਿਨਾਸ਼ ਵੱਲ ਇਕ ਖਤਰਨਾਕ ਕਦਮ ਸਾਬਤ ਹੋ ਸਕਦੀ ਹੈ।
ਜਾਣਕਾਰੀ ਮੁਤਾਬਕ ਇਕ ਟਾਪੂ ‘ਤੇ ਮੌਜੂਦ ਲਗਭਗ 18.65 ਲੱਖ ਰੁੱਖਾਂ ਵਿਚੋਂ ਕਰੀਬ 7 ਲੱਖ ਰੁੱਖ ਕੱਟਣ ਦੀ ਯੋਜਨਾ ਹੈ। ਇਹ ਗਿਣਤੀ ਆਪਣੇ ਆਪ ਵਿਚ ਬਹੁਤ ਵੱਡੀ ਹੈ। ਇਸ ਤੋਂ ਇਲਾਵਾ 161 ਵਰਗ ਕਿਲੋਮੀਟਰ ਖੇਤਰਫਲ ਵਾਲੇ ਉਸ ਟਾਪੂ ਵਿਚ ਵੀ ਰੁੱਖਾਂ ਦੀ ਕਟਾਈ ਕੀਤੀ ਜਾਣੀ ਹੈ, ਜੋ ਖੇਤਰਫਲ ਦੇ ਹਿਸਾਬ ਨਾਲ ਦਿੱਲੀ ਤੋਂ ਲਗਭਗ ਚਾਰ ਗੁਣਾ ਵੱਡਾ ਹੈ। ਉਨ੍ਹਾਂ ਕਿਹਾ ਕਿ ਅੰਡੇਮਾਨ-ਨਿਕੋਬਾਰ ਦੇ ਜੰਗਲਾਂ ਅਤੇ ਸਮੁੰਦਰੀ ਜੀਵ-ਜੰਤੂਆਂ ਦੀ ਸੁਰੱਖਿਆ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੀ ਗੰਭੀਰ ਹੈ। ਸਾਡਾ ਉਦੇਸ਼ ਧਰਤੀ ਦੇ ਹਰ ਕੋਨੇ ਨੂੰ ਹਰਿਆ-ਭਰਿਆ ਬਣਾਉਣਾ ਹੋਣਾ ਚਾਹੀਦਾ ਹੈ, ਨਾ ਕਿ ਮੌਜੂਦਾ ਜੰਗਲਾਂ ਨੂੰ ਨਸ਼ਟ ਕਰਨਾ।

Balbir Singh Seechewaal


Popular Posts
Just Now