ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ


ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਦਾ ਅਮਰੀਕਾ ਪਹੁੰਚਣ ’ਤੇ ਸੈਨਫਰਾਂਸਿਸਕੋ ਦੇ ਹਵਾਈ ਅੱਡੇ ’ਤੇ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਵਲੋਂ ਜ਼ੋਰਦਾਰ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।

ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤਾਂ ਵਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦਾ ਸਿੱਖ ਭਾਈਚਾਰਾ ਪੰਥਕ ਸਰੋਕਾਰਾਂ ਪ੍ਰਤੀ ਹਮੇਸ਼ਾ ਸਮਰਪਿਤ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਵਾਸੀ ਸਿੱਖ ਭਾਈਚਾਰੇ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸੇ ਮੰਤਵ ਲਈ ਉਹ ਵਫ਼ਦ ਸਮੇਤ ਅਮਰੀਕਾ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਥੋਂ ਦੇ ਸਿੱਖ ਆਗੂਆਂ ਅਤੇ ਸੰਗਤਾਂ ਨਾਲ ਵਿਚਾਰ ਕਰਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਭਵਿੱਖੀ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸਿੱਖ ਮਿਸ਼ਨ ਦੀ ਸਥਾਪਨਾ ਦੇ ਕਾਰਜ ਨੂੰ ਪੂਰਾ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਆਪਸੀ ਸਲਾਹ-ਮਸ਼ਵਰੇ ਨਾਲ ਅੱਗੇ ਵਧਾਇਆ ਜਾਵੇਗਾ।

Warm Welcome Accorded To SGPC Delegation


Popular Posts
Just Now