ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼
ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼
ਖੇਮਕਰਨ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਨੌਜਵਾਨ ਲੜਕੇ ਦੀ ਇੰਗਲੈਂਡ 'ਚ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੈਂਬਰਾਂ ਨੂੰ ਬੀਤੀ ਰਾਤ ਘਟਨਾ ਦੀ ਜਾਣਕਾਰੀ ਨਜ਼ਦੀਕ ਰਹਿੰਦੇ ਪੰਜਾਬੀ ਲੜਕਿਆਂ ਤੋਂ ਮਿਲੀ ਹੈ। ਜਾਣਕਾਰੀ ਅਨੁਸਾਰ ਗੁਰਭੇਜ ਸਿੰਘ (26)ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਿਥੇ ਉਹ ਆਪਣੇ ਪਿੰਡ ਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰਦਾ ਸੀ ਬੀਤੇ ਬੁੱਧਵਾਰ ਇੰਗਲੈਂਡ ਦੇ ਸ਼ਹਿਰ ਸਾਊਥਹਾਲ 'ਚ ਕਿਸੇ ਵਿਆਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਘਟਨਾ ਦਾ ਪੂਰਾ ਵੇਰਵਾ ਨਹੀਂ ਮਿਲਿਆ।ਪਰ ਸਾਊਥਹਾਲ ਦੀ ਪੁਲਿਸ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਾਊਥਹਾਲ ਹਸਪਤਾਲ 'ਚ ਰੱਖਿਆ ਹੋਇਆ ਹੈ। ਇਸ ਘਟਨਾ ਦਾ ਪਤਾ ਲੱਗਣ 'ਤੇ ਪਿੰਡ ਮਹਿੰਦੀਪੁਰ 'ਚ ਗ਼ਮਗੀਨ ਮਾਹੌਲ ਹੈ। ਪਿੰਡ ਵਾਸੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ।
Youth Murder In England