ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤੇ ਸ਼ਾਮ ਚੁਰਾਸੀ ‘ਚ AAP ਨੇ ਮਾਰੀ ਬਾਜ਼ੀ

4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤ


4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤੇ ਸ਼ਾਮ ਚੁਰਾਸੀ ‘ਚ AAP ਨੇ ਮਾਰੀ ਬਾਜ਼ੀ


ਨਗਰ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। 4 ਨਗਰ ਕੌਂਸਲਾਂ ਗੁਰਦਾਸਪੁਰ, ਕਾਦੀਆਂ, ਸ਼ਾਮ ਚੁਰਾਸੀ ਤੇ ਦੀਨਾਨਗਰ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ। ਗੁਰਦਾਸਪੁਰ ਵਿਚ 29 ਸੀਟਾਂ ਵਿਚੋਂ 23 ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। 23 ਸੀਟਾਂ ‘ਤੇ ਕਾਂਗਰਸ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੇ 5 ਸੀਟਾਂ ਜਿੱਤੀਆਂ ਹਨ ਤੇ ਇਕ ਆਜ਼ਾਦ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ ਹੈ। ਦੱਸ ਦੇਈਏ ਕਿ ਭਾਜਪਾ ਨੇ ਇਸ ਚੋਣ ਵਿਚ ਸਾਰੇ 29 ਵਾਰਡਾਂ ਵਿਚ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਉਹ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ।

ਸ਼੍ਰੋਮਣੀ ਅਕਾਲੀ ਦਲ ਨੇ ਕਾਦੀਆਂ ਨਗਰ ਕੌਂਸਲ ਵਾਰਡਾਂ ਵਿੱਚ ਬਹੁਮਤ ਹਾਸਲ ਕਰ ਲਿਆ ਹੈ। 15 ਵਿਚੋਂ 6 ਸੀਟਾਂ ਅਕਾਲੀ ਦਲ ਦੀ ਝੋਲੀ ਵਿੱਚ ਪਈਆਂ ਹਨ। ਅਕਾਲੀ ਦਲ-6, ਭਾਜਪਾ-1, ਕਾਂਗਰਸ-4 ਆਮ ਆਦਮੀ ਪਾਰਟੀ-2 ਅਤੇ ਆਜ਼ਾਦ-2 ਸੀਟਾਂ ਜਿੱਤੀਆਂ ਹਨ। ਦੀਨਾਨਗਰ ਚੋਣ ਨਤੀਜੇ ਇਸ ਤਰ੍ਹਾਂ ਹਨ। ਆਮ ਆਦਮੀ ਪਾਰਟੀ : 04 ਸੀਟਾਂ, ਸ਼੍ਰੋਮਣੀ ਅਕਾਲੀ ਦਲ : 0 ਸੀਟਾਂ, ਕਾਂਗਰਸ : 8 ਸੀਟਾਂ, ਭਾਰਤੀ ਜਨਤਾ ਪਾਰਟੀ ): 1 ਸੀਟਾਂ ਅਤੇ ਹੋਰ : 0 ਸੀਟਾਂ ਹਨ।

ਇਸੇ ਤਰ੍ਹਾਂ ਕਾਦੀਆਂ ‘ਚ ਅਕਾਲੀ ਦਲ ਨੇ ਜਿੱਤ ਦੇ ਝੰਡੇ ਗੱਡੇ ਹਨ। 6 ਸੀਟਾਂ ਅਕਾਲੀ ਦਲ ਦੇ ਹਿੱਸੇ ਵਿਚ ਹਨ। ਆਪ ਦੇ ਹਿੱਸੇ ਦੇ 2 ਤੇ ਭਾਜਪਾ ਦੇ ਹਿੱਸੇ ਇਕ ਸੀਟ ਆਈ ਹੈ। ਇਸੇ ਤਰ੍ਹਾਂ ਸ਼ਾਮ ਚੁਰਾਸੀ ਵਿਚ 9 ਸੀਟਾਂ ਵਿਚੋਂ 6 ‘ਤੇ ਆਪ, 2 ‘ਤੇ ਕਾਂਗਰਸ ਨੇ ਬਾਜ਼ੀ ਮਾਰੀ ਹੈ ਜਦੋਂ ਕਿ ਇਕ ਆਜ਼ਾਦ ਉਮੀਦਵਾਰ ਨੇ ਸੀਟ ਹਾਸਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਵਾਰਡ ਵਿਚ ਆਪਣਾ ਖਾਤਾ ਨਹੀਂ ਖੋਲ੍ਹ ਸਕੀ ਹੈ।

Municipal councils Result


Popular Posts
Just Now