ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾ


ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ


ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।


ਦੱਸ ਦੇਈਏ ਕਿ ਇਸ ਨਵੇਂ ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ‘ਤੇ ਕੀਤਾ ਗਿਆ ਸੀ। ਇਹ ਹਵਾਈ ਅੱਡਾ ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਹੈ।

ਕੇਂਦਰ ਸਰਕਾਰ ਅਨੁਸਾਰ, ਇਹ ਫੈਸਲਾ ਮਹਾਨ ਸੰਤ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਾਨਵਤਾ, ਬਰਾਬਰੀ ਅਤੇ ਸਤਿਕਾਰ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਨਿਮਾਣੀ ਭੇਟ ਹੈ। ਇਸ ਫੈਸਲੇ ਤੋਂ ਬਾਅਦ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Adampur airport renamed


Popular Posts
Just Now