ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ

ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾ


ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ


ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਬੀਤੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਲੋਕਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਵੀਡੀਓ ਸਬੰਧੀ ਮੇਰੇ ਪ੍ਰਤੀ ਕੁੱਝ ਹੁਕਮਨਾਮੇ ਜਾਰੀ ਕੀਤੇ ਗਏ। ਹੁਕਮਨਾਮੇ ‘ਚ ਕਿਹਾ ਗਿਆਕਿ ਉਹ ਵੀਡੀਓ ਭਗਵੰਤ ਮਾਨ ਦੀ ਹੈ ਤੇ ਉਹ ਵੀਡੀਓ ਏਆਈ ਨਹੀਂ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਗਿਆ ਸੀ, ਉਸ ਸਮੇਂ ਵੀ ਮੈਂ ਕਿਹਾ ਸੀ ਇਹ ਮੈਂ ਨਹੀਂ ਹਾਂ। ਸੀਐਮ ਨੇ ਕਿਹਾ ਕਿ ਜਿਹੜਾ ਬੰਦਾ ਉਸ ਵੀਡੀਓ ‘ਚ ਹੈ, ਨਾ ਉਸ ਨਾਲ ਮੇਰਾ ਕੱਦ-ਕਾਠ ਮਿਲਦਾ ਹੈ ਤੇ ਸਰੀਰਕ ਬਣਤਰ ਵੀ ਉਸ ਨਾਲ ਨਹੀਂ ਮਿਲਦੀ ਹੈ। ਪਰ, ਮੈਂ ਹੈਰਾਨ ਹਾਂ ਕਿ ਧਰਮ ਦੇ ਇੰਨੇ ਵੱਡੇ ਅਹੁਦਿਆਂ ‘ਤੇ ਬੈਠੇ ਲੋਕ ਕਿਵੇਂ ਆਪਣੇ ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਇਸ ਤਰ੍ਹਾਂ ਦਾ ਝੂਠਾ ਪ੍ਰੋਪੇਗੰਡਾ ਕਰ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈਆਂ ਸਿਆਸੀ ਨਿਯੁਕਤੀਆਂ: ਸੀਐਮ ਮਾਨ

ਸੀਐਮ ਮਾਨ ਨੇ ਅੱਗੇ ਕਿਹਾ ਕਿ ਉਹ ਮੈਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕਰ ਰਹੇ ਹਨ। ਮੈਂ ਪਾਣੀ ਦੀ ਰਾਖੀ, ਗੁਰੂ ਸਾਹਿਬ ਦੀ ਬਾਣੀ ਦੀ ਰਾਖੀ, ਕਿਸਾਨੀ ਦੀ ਰਾਖ ਤੇ ਪੰਜਾਬ ਦੀ ਜਵਾਨੀ ਦੀ ਰਾਖੀ ਲਈ ਫੈਸਲੇ ਲੈ ਰਿਹਾ ਹਾਂ। ਪਰ, ਮੇਰੇ ਫੈਸਲੇ ਉਨ੍ਹਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਹੈ ਤੇ ਉਹ ਮੈਨੂੰ ਬਦਨਾਮ ਕਰਨ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ ਤੇ ਧਰਮ ਨੂੰ ਇਸਤੇਮਾਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੈਂ ਸਰਵਉੱਚ ਮੰਨਦਾ ਹੈ, ਮੇਰਾ ਸਿਰ ਝੁਕਦਾ ਹੈ ਤੇ ਮੈਂ ਨਤਮਸਤਕ ਹੁੰਦਾ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੀ ਗੱਲ ਦਾਂ ਦੂਰ ਹੈ, ਸੁਪਨੇ ‘ਚ ਵੀ ਕਈ ਪੀੜ੍ਹੀਆਂ ਅਜਿਹਾ ਨਹੀਂ ਸੋਚ ਸਕਦੀਆਂ। ਪਰ, ਜਿਹੜੀਆਂ ਉੱਥੇ ਸਿਆਸੀ ਨਿਯੁਕਤੀਆਂ ਹੋਈਆਂ ਹਨ, ਉਹ ਕਿਸ ਤਰ੍ਹਾਂ ਦੇ ਫੈਸਲੇ ਕਰਦੀਆਂ ਹਨ, ਉਸ ਨੂੰ ਸਿੱਖ ਸੰਗਤ ਚੰਗੀ ਤਰ੍ਹਾਂ ਜਾਣਦੀ ਹੈ।

ਮੈਂ ਵੀਡੀਓ ਨੂੰ ਸਿਰੇ ਤੋਂ ਨਕਾਰਦਾ: ਸੀਐਮ

ਸੀਐਮ ਮਾਨ ਨੇ ਕਿਹਾ ਕਿ ਮੈਂ ਇਸ ਵੀਡੀਓ ਨੂੰ ਸਿਰੇ ਤੋਂ ਨਕਾਰਦਾ ਹਾਂ ਤੇ ਇਹ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾਂ ਪ੍ਰਬੰਧਕ ‘ਚ ਜੋ ਬੈਠੇ ਹਨ, ਉਨ੍ਹਾਂ ਦੇ ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਜੋ ਕੀਤਾ ਜਾ ਰਿਹਾ ਹੈ, ਉਹ ਬਿਲਕੁਲ ਗਲਤ ਹੈ।


ਉਨ੍ਹਾਂ ਨੇ ਕਿਹਾ ਕਿ ਮੇਰੇ ਰੋਮ-ਰੋਮ ‘ਚ ਪੰਜਾਬ ਵੱਸਦਾ ਹੈ। ਮੇਰੇ ਦਿਲ ਦੀ ਧੜਕਣ ‘ਚ ਪੰਜਾਬ ਵੱਸਦਾ ਹੈ। ਮੈਂ ਪੰਜਾਬ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਜੋ ਬੇਅਦਬੀ ਖਿਲਾਫ਼ ਕਾਨੂੰਨ ਬਣਾਏ ਹਨ, ਉਹ ਸਾਡੇ ਖਿਲਾਫ਼ ਜਾ ਰਹੇ ਹਨ ਕਿ ਇਹ ਕਾਨੂੰਨ ਅਸੀਂ ਪਹਿਲੇ ਕਿਉਂ ਨਹੀਂ ਬਣਾ ਸਕੇ।

Cm bhagwant viral video reply


Popular Posts
Just Now