ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱ


ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ


ਹਰਿਆਣਾ ਦੇ ਸਿਰਸਾ ਤੋਂ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਜੱਥੇ ਨਾਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਅੰਮ੍ਰਿਤਧਾਰੀ ਸਿੱਖ ਬੱਚੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਸਿਰਸਾ ਤੋਂ 15 ਸ਼ਰਧਾਲੂਆਂ ਦਾ ਜੱਥਾ ਐਤਵਾਰ ਰਾਤ ਕਰੀਬ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪਹੁੰਚਿਆ ਸੀ। ਇਹ ਜੱਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ। ਇਸੇ ਦੌਰਾਨ ਉੱਥੇ ਮੌਜੂਦ ਕਈ ਦਹਾਕੇ ਪੁਰਾਣਾ ਇੱਕ ਵਿਸ਼ਾਲ ਰੁੱਖ ਅਚਾਨਕ ਡਿੱਗ ਗਿਆ।

ਰੁੱਖ ਦੀ ਲਪੇਟ ਵਿੱਚ ਆਉਣ ਕਾਰਨ ਸਿੱਖ ਬੱਚੇ ਰਾਜਪ੍ਰੀਤ ਸਿੰਘ (13 ਸਾਲਾ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੇਲਵੇ ਥਾਣਾ ਅੰਮ੍ਰਿਤਸਰ ਦੇ ਏ.ਐਸ.ਆਈ. ਬਗੀਚਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Death Chaild


Popular Posts
Just Now