ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

Paper-leak-in-maharashtra


ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ


NEET ਪ੍ਰੀਖਿਆ ਦਾ ਪੇਪਰ ਲੀਕ ਹੋਣ ਤੋਂ ਬਾਅਦ ਜਿਥੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ ਇਸ ਵਿਚਾਲੇ ਹੀ ਹੁਣ ਟੀਈਟੀ (TET) ਦਾ ਪੇਪਰ ਲੀਕ ਹੋਣ ਦੀ ਘਟਨਾ ਨੇ ਸਿੱਖਿਆ ਵਿਭਾਗ ਦੀ ਮਾੜੀ ਕਾਰਜਪ੍ਰਣਾਲੀ ਨੂੰ ਇੱਕ ਵਾਰ ਫਿਰ ਉਜਾਗਰ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿੱਚ ਅਧਿਆਪਕ ਯੋਗਤਾ ਪ੍ਰੀਖਿਆ (TET) ਦਾ ਪ੍ਰਸ਼ਨ ਪੱਤਰ ਪ੍ਰੀਖਿਆ ਤੋਂ ਕਰੀਬ 24 ਘੰਟੇ ਪਹਿਲਾਂ ਲੀਕ ਹੋ ਗਿਆ। ਇਹ ਪ੍ਰੀਖਿਆ ਐਤਵਾਰ ਨੂੰ ਹੋਣੀ ਸੀ। ਮਹਾਰਾਸ਼ਟਰ ਸਟੇਟ ਐਗਜ਼ਾਮੀਨੇਸ਼ਨ ਕੌਂਸਲ (MSEC) ਨੇ ਇਸ ਤੋਂ ਬਾਅਦ ਪ੍ਰੀਖਿਆ ਮੁਲਤਵੀ ਕਰ ਦਿੱਤੀ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਪੁਲਿਸ ਮੁਤਾਬਕ, ਪ੍ਰਸ਼ਨ ਪੱਤਰ ਲੀਕ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਥਾਣੇ ਦੇ ਭਿਵੰਡੀ ਇਲਾਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਤੋਂ ਬਾਅਦ ਐਗਜ਼ਾਮੀਨੇਸ਼ਨ ਕੌਂਸਲ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਅਤੇ ਜ਼ਬਤ ਕੀਤੇ ਗਏ ਪੇਪਰ ਦੀ ਪੁਸ਼ਟੀ ਕਰਵਾਈ ਗਈ।

ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਹਾਲਾਂਕਿ ਉਨ੍ਹਾਂ ਦੀ ਗਿਣਤੀ ਨਹੀਂ ਦੱਸੀ ਗਈ। ਇਹ ਕਾਰਵਾਈ ਪ੍ਰੀਖਿਆ ਤੋਂ 24 ਘੰਟੇ ਪਹਿਲਾਂ ਕੀਤੀ ਗਈ। ਇਸ ਪ੍ਰੀਖਿਆ ਵਿੱਚ 4.28 ਲੱਖ ਤੋਂ ਵੱਧ ਉਮੀਦਵਾਰ ਸ਼ਾਮਲ ਹੋਣ ਵਾਲੇ ਸਨ। ਮਹਾਰਾਸ਼ਟਰ ਵਿੱਚ ਅਧਿਆਪਕ ਬਣਨ ਲਈ ਜਾਂ ਜੋ ਪਹਿਲਾਂ ਤੋਂ ਹੀ ਸਰਕਾਰੀ ਅਧਿਆਪਕ ਹਨ, ਉਨ੍ਹਾਂ ਲਈ ਵੀ TET ਲਾਜ਼ਮੀ ਹੈ।

Paper leak in maharashtra


Popular Posts
Just Now