ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ

-kaumi-insaaf-morcha


ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ



 

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ 4 ਜੁਲਾਈ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਮੋਰਚੇ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਸਰਹਿੰਦ ‘ਚ ਰੇਲਵੇ ਟਰੈਕ ਜਾਮ ਕੀਤੇ ਜਾ ਰਹੇ ਹਨ। ਸਰਹੰਦ ਰੇਲਵੇ ਸਟੇਸ਼ਨ ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਇਸ ਅੰਦੋਲਨ ਵਿਚ ਸ਼ਾਮਲ ਹੋਏ ਹਨ।

ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਸਰਹੰਦ ਰੇਲਵੇ ਸਟੇਸ਼ਨ ‘ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ, ਇਸ ਚੱਕਾ ਜਾਮ ਵਿੱਚ ਸਮੁੱਚੀਆਂ ਕਿਸਾਨ ਜਥੇਬੰਦੀਆਂ, ਤੇ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਸ਼ਮੂਲੀਅਤ ਕੀਤੀ ਤਾਂ ਜੋ ਸਰਕਾਰਾਂ ਨੂੰ ਜਗਾਇਆ ਜਾ ਸਕੇ।


ਇਸ ਮੌਕੇ ਰੇਲ ਰੋਕੋ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਗੁਰਿੰਦਰ ਸਿੰਘ ਭੰਗੂ ਅਤੇ ਹੋਰ ਆਗੂਆਂ ਨੇ ਕਿਹਾ ਕਿ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਮੋਰਚੇ ਲਗਾ ਕੇ ਬੰਦੀ ਸਿੰਘ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰਾਂ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ ਤੇ ਹੁਣ ਰੋਸ ਵਜੋਂ 4 ਜੁਲਾਈ ਨੂੰ ਸਰਹੰਦ ਰੇਲਵੇ ਸਟੇਸ਼ਨ ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤਾਂ ਜੋ ਸੁੱਤੀ ਪਈ ਰਾਜ ਅਤੇ ਕੇਂਦਰ ਸਰਕਾਰ ਨੂੰ ਜਗਾਇਆ ਜਾ ਸਕੇ।

kaumi insaaf morcha


Popular Posts
Just Now