ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਰਵਨੀਤ ਬਿੱਟੂ ਦਾ ਵੱਡਾ ਬਿਆਨ, 'ਸਤਲੁਜ' ਫ਼ਿਲਮ ਦੇ ਵਿਵਾਦ 'ਤੇ ਤੋੜੀ ਚੁੱਪ

-jaswant-singh-khalra


ਰਵਨੀਤ ਬਿੱਟੂ ਦਾ ਵੱਡਾ ਬਿਆਨ, 'ਸਤਲੁਜ' ਫ਼ਿਲਮ ਦੇ ਵਿਵਾਦ 'ਤੇ ਤੋੜੀ ਚੁੱਪ

 


ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਿਲਮ ‘ਸਤਲੁਜ’ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਜਸਵੰਤ ਸਿੰਘ ਖਾਲੜਾ ਸਾਬ੍ਹ ਨਾਲ ਕੋਈ ਲੈਣਾ ਦੇਣਾ ਨਹੀਂ। ਲੋਕ ਸਿਰਫ਼ ਦਿਲਜੀਤ ਦੋਸਾਂਝ ਕਰਕੇ ਇਹ ਫ਼ਿਲਮ ਦੇਖ ਰਹੇ ਹਨ। ਜਦੋਂ ਤੱਕ ਮੇਰੇ ਦਾਦਾ ਜੀ ਜਿਉਂਦੇ ਸੀ ਉਦੋਂ ਤੱਕ ਖਾਲੜਾ ਸਾਬ੍ਹ ‘ਤੇ ਕੋਈ ਕੇਸ ਨਹੀਂ ਸੀ। ਮੇਰੇ ਦਾਦੇ ਦੀ ਮੌਤ ਤੋਂ ਬਾਅਦ ਖਾਲੜਾ ਸਾਬ੍ਹ ਨੂੰ ਚੁੱਕਿਆ ਗਿਆ। ਮੈਂ ਇਹ ਬਿਲਕੁੱਲ ਨਹੀਂ ਕਹਿੰਦਾ ਕਿ ਫ਼ਿਲਮਾਂ ਨਹੀਂ ਬਣਨੀਆਂ ਚਾਹੀਦੀਆਂ ਪਰ ਸਿਰਫ਼ ਇੱਕ ਸਾਈਡ ਦੀ ਸਟੋਰੀ ਦਿਖਾਉਣਾ ਸਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ 31 ਅਗਸਤ ਨੂੰ ਬੇਅੰਤ ਸਿੰਘ ਜੀ ਦੀ ਸ਼ਹਾਦਤ ਹੋਈ ਤੇ ਉਸ ਦੇ ਬਾਅਦ 6 ਸਤੰਬਰ ਨੂੰ ਖਾਲੜਾ ਸਾਬ੍ਹ ਨੂੰ ਚੁੱਕਿਆ ਗਿਆ। ਜੋ ਲੋਕ ਬਿਨਾਂ ਜਾਣਕਾਰੀ ਦੇ ਬੇਅੰਤ ਸਿੰਘ ਜੀ ‘ਤੇ ਉਂਗਲੀ ਚੁੱਕ ਰਹੇ ਹਨ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿਉਨ੍ਹਾਂ ਦੇ ਸਮੇਂ ਵਿਚ ਖਾਲੜਾ ਸਾਬ੍ਹ ਨੂੰ ਕਿਸੇ ਨੇ ਉਂਗਲੀ ਤੱਕ ਨਹੀਂ ਲਗਾਈ ਸੀ।

ਦੱਸ ਦੇਈਏ ਕਿ ਦਿਲਜੀਤ ਦੁਸਾਂਝ ਦੀ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਇਹ ਪਿਛਲੇ ਲੰਮੇ ਸਮੇਂ ਤੋਂ ਸੈਂਸਰ ਬੋਰਡ ਦੀ ਹਰੀ ਝੰਡੀ ਨਾ ਮਿਲਣ ਕਾਰਨ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਤੋਂ ਰੁਕੀ ਹੋਈ ਸੀ। ਹਾਲ ਹੀ ਵਿਚ ਇਸ ਨੂੰ ਓ. ਟੀ. ਟੀ. ਪਲੇਟਫਾਰਮ Zee5 ‘ਤੇ ਰਿਲੀਜ਼ ਕੀਤਾ ਗਿਆ ਸੀ ਪਰ 2 ਦਿਨ ਬਾਅਦ ਹੀ ਇਸ ਨੂੰ ਹਟਾ ਦਿੱਤਾ ਗਿਆ ਤੇ ਹੁਣ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਫਿਲਮ ਡਾਊਨਲੋਡ ਕਰਕੇ ਪਿੰਡ-ਪਿੰਡ ਵਿਚ ਜਨਤਕ ਸਕਰੀਨਿੰਗ ਕੀਤੀ ਜਾ ਰਹੀ ਹੈ।



jaswant singh khalra


Popular Posts
Just Now