ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

“ਮੇਰੇ ‘ਤੇ ਕਰੋ ਤੁਸੀਂ ਪਰਚਾ ਦਰਜ…”, ਅਚਾਨਕ ਮੋਰਿੰਡਾ ਥਾਣੇ ਪਹੁੰਚੇ ਬੋਲੇ ਸਾਬਕਾ CM ਚਰਨਜੀਤ ਚੰਨੀ

“ਮੇਰੇ ‘ਤੇ ਕਰੋ ਤੁਸੀਂ ਪਰਚਾ ਦਰਜ…”, ਅਚਾਨਕ ਮੋਰਿੰਡਾ ਥਾਣੇ ਪਹੁੰਚੇ ਬੋ


“ਮੇਰੇ ‘ਤੇ ਕਰੋ ਤੁਸੀਂ ਪਰਚਾ ਦਰਜ…”, ਅਚਾਨਕ ਮੋਰਿੰਡਾ ਥਾਣੇ ਪਹੁੰਚੇ ਬੋਲੇ ਸਾਬਕਾ CM ਚਰਨਜੀਤ ਚੰਨੀ


ਅੱਜ ਸਾਬਕਾ CM ਚਰਨਜੀਤ ਸਿੰਘ ਚੰਨੀ ਦੇ ਗੜ੍ਹ ਮੋਰਿੰਡਾ ਵਿਖੇ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਜਾਣਾ ਹੈ ਪਰ ਇਨ੍ਹਾਂ ਸਭ ਦੇ ਵਿਚਕਾਰ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਅਚਾਨਕ ਮੋਰਿੰਡਾ ਥਾਣੇ ਪਹੁੰਚੇ ਹਨ। ਉਹ ਆਪਣੇ ਕਾਫਲੇ ਨਾਲ ਥਾਣੇ ਪਹੁੰਚੇ ਹਨ। ਥਾਣੇ ਪਹੁੰਚ ਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੁਲਿਸ ਸਾਡੇ ਕੌਂਸਲਰਾਂ ਦੇ ਘਰ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਦੇ ਕੌਂਸਲਰਾਂ ਨੂੰ ਧਮਕਾ ਰਹੀ ਹੈ ਤੇ ਨਾਲ ਹੀ ਉਨ੍ਹਾਂ ‘ਤੇ ਪਰਚੇ ਦਰਜ ਕਰਨ ਦੀ ਗੱਲ ਕਰ ਰਹੀ ਹੈ।


ਚੰਨੀ ਨੇ ਕਿਹਾ ਕਿ ਕੌਂਸਲਰਾਂ ਨੂੰ ਫੋਨ ਜਾ ਰਿਹਾ ਹੈ ਕਿ ਕਾਗਜ਼ ਲੈ ਕੇ ਆਓ ਤੁਹਾਡੇ ‘ਤੇ ਪਰਚਾ ਦਰਜ ਕਰਨਾ ਹੈ। ਚੰਨੀ ਨੇ ਕਿਹਾ ਕਿ ਮੇਰੇ ‘ਤੇ ਪਰਚਾ ਦਰਜ ਕਰੋ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਕੌਂਸਲਰਾਂ ਖਿਲਾਫ ਸ਼ਿਕਾਇਤਾਂ ਆਈਆਂ ਸਨ ਜਿਸ ਕਰਕੇ ਉਨ੍ਹਾਂ ਨੂੰ ਥਾਣੇ ਬੁਲਾਇਆ ਗਿਆ ਹੈ ਜਿਸ ‘ਤੇ ਸਾਬਕਾ ਸੀਐੱਮ ਦਾ ਕਹਿਣਾ ਹੈ ਕਿ ਅੱਜ ਜਦੋਂ ਕਿ ਮੋਰਿੰਡਾ ਵਿਚ ਨਗਰ ਕੌਂਸਲ ਦੀਆਂ ਚੋਣਾਂ ਹਨ ਤਾਂ ਸ਼ਿਕਾਇਤਾਂ ਅੱਜ ਹੀ ਆਉਣੀਆਂ ਸਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇਸ਼ ਹੈ, ਅਜਿਹਾ ਕੰਮ ਬੰਦ ਕਰੋ। ਮੇਰੇ 3 ਬੰਦਿਆਂ ਨੂੰ ਚੁੱਕਿਆ ਗਿਆ ਹੈ। ਵੋਟਾਂ ਵਾਲੇ ਦਿਨ ਅਜਿਹਾ ਨਾ ਕਰੋ। ਪੰਜਾਬ ਵਿਚ ਸ਼ੁਰੂ ਤੋਂ ਸਾਫ-ਸੁਥਰਾ ਪ੍ਰਸ਼ਾਸਨ ਰਿਹਾ ਹੈ ਤੇ ਉਸ ਨੂੰ ਬਣੇ ਰਹਿਣ ਦਿਓ। ਮੇਰੇ ਸਾਰੇ ਕੌਂਸਲਰਾਂ ਦੇ ਘਰਾਂ ਅੱਗੇ ਪੁਲਿਸ ਖੜ੍ਹੀ ਹੈ। ਮੇਰੇ ਬੰਦਿਆਂ ਨੂੰ ਪ੍ਰੇਸ਼ਾਨ ਕਿਉਂ ਕੀਤਾ ਜਾ ਰਿਹਾ ਹੈ।


Charanjit Channi Reaches Morinda Police Station


Popular Posts
Just Now