ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ!

Raja-Wding-


ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ!


ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਵਿਚਾਲੇ ਇੱਕ ਨਵਾਂ ਮੋੜ ਆਇਆ ਹੈ। ਖ਼ਬਰ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ।

ਦਰਅਸਲ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਪੋਰਟ ਅਨੁਸਾਰ ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਸਿੰਘ ਚੰਨੀ ਅਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਕਿਸੇ ਵੀ ਕੀਮਤ ‘ਤੇ ਰਾਜਾ ਵੜਿੰਗ ਦੀ ਅਗਵਾਈ ਵਿੱਚ ਚੋਣ ਲੜਨ ਲਈ ਤਿਆਰ ਨਹੀਂ ਹਨ। ਬੀਤੇ ਦਿਨੀ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਚੰਨੀ ਧੜੇ ਨਾਲ ਪੰਜਾਬ ਦੌਰੇ ਦੌਰਾਨ ਮੀਟਿੰਗ ਕੀਤੀ ਸੀ । ਇਸ ਮੀਟਿੰਗ ਵਿੱਚ ਚੰਨੀ ਧੜੇ ਦੇ ਆਗੂਆਂ ਨੇ ਸਾਫ਼ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਰਾਜਾ ਵੜਿੰਗ ਦੀ ਅਗਵਾਈ ਪਸੰਦ ਨਹੀਂ ਹੈ। ਚੰਨੀ ਧੜੇ ਦੇ ਆਗੂਆਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪਾਰਟੀ ਨੂੰ ‘ਕੰਪਰੋਮਾਈਜ਼ਡ’ ਆਗੂ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਹਾਈਕਮਾਂਡ ਨੂੰ ਇਸ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਇਸ ਲਈ ਮੰਨਿਆ ਜਾ ਰਿਹਾ ਹੈ ਕਿ ਹਾਈਕਮਾਂਡ ਦੇ ਇਸ਼ਾਰੇ ‘ਤੇ ਜਾਂ ਰਾਜਾ ਵੜਿੰਗ ਪਾਰਟੀ ਲਈ ਖ਼ੁਦ ਵੀ ਇਹ ਅਹੁਦਾ ਛੱਡ ਸਕਦੇ ਹਨ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਂਡ ਚਰਨਜੀਤ ਸਿੰਘ ਚੰਨੀ ਜਾਂ ਸੁਖਜਿੰਦਰ ਸਿੰਘ ਰੰਧਾਵਾ ਵਿੱਚੋਂ ਕਿਸੇ ਨੂੰ ਵੀ ਪ੍ਰਧਾਨ ਅਹੁਦੇ ਦੀ ਕੁਰਸੀ ਨਹੀਂ ਸੌਂਪੇਗੀ। ਦੱਸ ਦਈਏ ਕਿ ਕਾਂਗਰਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦਿੱਲੀ ‘ਚ ਰਾਹੁਲ ਗਾਂਧੀ ਅਤੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਚਾਲੇ ਅਹਿਮ ਮੀਟਿੰਗ ਜਾਰੀ ਹੈ। ਜਿਸ ਤੋਂ ਬਾਅਦ ਹੀ ਸਾਰੀ ਤਸਵੀਰ ਸਾਫ ਹੋ ਸਕੇਗੀ।

Raja Wding


Popular Posts
Just Now